ਨਸ਼ਾ ਤਸਕਰੀ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
ਨਸ਼ਾ ਤਸਕਰੀ ਦੇ ਦੋਸ਼ ਵਿੱਚ ਦੋ ਮੁਲਜ਼ਮ ਗ੍ਰਿਫਤਾਰ
Publish Date: Wed, 18 Feb 2026 07:50 PM (IST)
Updated Date: Thu, 19 Feb 2026 04:10 AM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਟਿੱਬਾ ਪੁਲਿਸ ਨੇ ਦੋ ਕਥਿਤ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਛਾਣ ਰਜੇਸ਼ ਕੁਮਾਰ ਅਤੇ ਮੰਨੂ ਵਾਸੀ ਸਟਾਰ ਸਿਟੀ ਕਾਲੋਨੀ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਮੁਤਾਬਕ ਸਥਾਨਕ ਟਿੱਬਾ ਰੋਡ ਗਊਸ਼ਾਲਾ ਕੋਲ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।