ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ ਸੰਬੰਧੀ ਪ੍ਰਚਾਰ ਸਮੱਗਰੀ ਜਾਰੀ
ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ ਸੰਬੰਧੀ ਪ੍ਰਚਾਰ ਸਮੱਗਰੀ ਜਾਰੀ
Publish Date: Wed, 25 Feb 2026 08:06 PM (IST)
Updated Date: Wed, 25 Feb 2026 08:07 PM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਲਾਲਾਂ ਅਤੇ ਮਾਤਾ ਗੁਜਰੀ ਜੀ ਨੂੰ ਦੁੱਧ ਛਕਾਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਾਲਾਨਾ 22ਵਾਂ ਸ਼ਹੀਦੀ ਸਮਾਗਮ ਕਸ਼ਯਪ ਰਾਜਪੂਤ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਮੁੱਖ ਦਫਤਰ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਗਲੀ ਨੰਬਰ 8 ਢਿੱਲੋਂ ਨਗਰ ਲੁਹਾਰਾ ਵਿਖੇ ਮਨਾਉਣ ਲਈ ਪ੍ਰਚਾਰ ਸਮੱਗਰੀ ਜਾਰੀ ਕਰਨ ਸਬੰਧੀ ਅਹਿਮ ਮੀਟਿੰਗ ਚੇਅਰਮੈਨ ਨਿਰਮਲ ਸਿੰਘ ਐਸਐਸ, ਪ੍ਰਧਾਨ ਬਲਦੇਵ ਸਿੰਘ ਦੁਸਾਂਝ ਦੀ ਅਗਵਾਈ ਹੇਠ ਕੀਤੀ ਗਈ। ਪ੍ਰਚਾਰ ਸਮੱਗਰੀ ਜਾਰੀ ਕਰਦੇ ਹੋਏ ਸੁਸਾਇਟੀ ਆਗੂਆਂ ਨੇ ਦੱਸਿਆ ਕਿ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 1 ਮਾਰਚ ਦਿਨ ਐਤਵਾਰ ਨੂੰ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਵੱਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਮੀਟਿੰਗ ਦੌਰਾਨ ਪ੍ਰਧਾਨ ਬਲਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਰਾਜ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਮੀਤ ਪ੍ਰਧਾਨ ਸੁਰਜੀਤ ਸਿੰਘ, ਕੈਸ਼ੀਅਰ ਗੁਰਪ੍ਰੀਤ ਸਿੰਘ, ਜੁਆਇੰਟ ਸਕੱਤਰ ਤੇਜਿੰਦਰ ਸਿੰਘ ਕੁੱਕੂ, ਮੀਤ ਪ੍ਰਧਾਨ ਮੋਹਣ ਸਿੰਘ ਮਾਲੜਾ, ਰਘਬੀਰ ਸਿੰਘ, ਗੁਰਚਰਨ ਸਿੰਘ ਮਾਲਵਾ, ਪ੍ਰਿੰਸੀਪਲ ਮੈਡਮ ਸਰਬਜੀਤ ਕੌਰ, ਵਾਈਸ ਪ੍ਰਿੰਸੀਪਲ ਮਨਦੀਪ ਸਿੰਘ, ਵਾਈਸ ਪ੍ਰਿੰਸੀਪਲ ਜਸਬੀਰ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ, ਮੀਨਾ ਬਖ਼ਸ਼ੀ, ਗਗਨਦੀਪ ਕੌਰ, ਆਸ਼ਾ ਬਾਵਾ, ਸਿਮਰਨਜੀਤ ਕੌਰ, ਸੁਰੇਖਾ ਮੈਡਮ, ਸਿਮਰਨ ਕੌਰ, ਤਰਨਪ੍ਰੀਤ ਕੌਰ, ਵੀਰਪਾਲ ਕੌਰ, ਦੁਪਿੰਦਰ ਕੌਰ, ਸਿਮਰਨਪ੍ਰੀਤ ਕੌਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।