ਡਿਸਪੈਂਸਰੀ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ
ਛੀਨਾਂ ਨੇ ਡਿਸਪੈਂਸਰੀ ਦੇ ਨਵੀਨੀਕਰਣ ਕਾਰਜ਼ਾਂ ਦਾ ਕੀਤਾ ਉਦਘਾਟਨ
Publish Date: Fri, 06 Mar 2026 06:27 PM (IST)
Updated Date: Fri, 06 Mar 2026 06:30 PM (IST)

- ਪ੍ਰਾਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ : ਸ਼ੇਰਪੁਰ ਵਿਖੇ ਡਿਸਪੈਂਸਰੀ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਵਾਸੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਇਸ ਡਿਸਪੈਂਸਰੀ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਕਾਰਜਾਂ ਤਹਿਤ ਡਿਸਪੈਂਸਰੀ ਦੇ ਕਮਰਿਆਂ ਦੀ ਉਸਾਰੀ ਦੇ ਨਾਲ ਚਾਰਦੀਵਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਡਿਸਪੈਂਸਰੀ ਦੇ ਪੁਨਰ ਨਿਰਮਾਣ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸਥਾਨਕ ਵਸਨੀਕਾਂ ਨੂੰ ਇਸ ਦਾ ਲਾਭ ਮਿਲ ਸਕੇ। ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਹਤਰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪੀਏ ਹਰਪ੍ਰੀਤ ਸਿੰਘ, ਵਾਰਡ ਪ੍ਰਧਾਨ ਫਿਰੋਜ਼ ਖਾਨ, ਯੂਥ ਆਗੂ ਭਿੰਦਾ ਗਿੱਲ, ਬੰਟੀ ਅੰਸਾਰੀ, ਰਾਮਦਰਸ ਆਦਿ ਹਾਜ਼ਰ ਸਨ।