ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫਤਾਰ
Publish Date: Fri, 06 Mar 2026 07:26 PM (IST)
Updated Date: Fri, 06 Mar 2026 07:30 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਪਿੰਡ ਨੰਦਪੁਰ ਵਾਸੀ ਰਾਜੂ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਇਲਾਕੇ ਵਿੱਚ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਰਵੀ ਯਾਦਵ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਉਹ ਆਪਣੇ ਗਾਹਕਾਂ ਨੂੰ ਸ਼ਰਾਬ ਸਪਲਾਈ ਕਰਨ ਲਈ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਰੈੱਡ ਮੈਂਗੋ ਹੋਟਲ ਚੌਂਕ ਵਿੱਚ ਨਾਕੇਬੰਦੀ ਕਰ ਕੇ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਸਮੇਤ ਹਿਰਾਸਤ ਵਿੱਚ ਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।