ਵਿਧਾਇਕ ਛੀਨਾਂ ਨੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ
ਵਿਧਾਇਕ ਛੀਨਾਂ ਨੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ
Publish Date: Wed, 18 Mar 2026 06:57 PM (IST)
Updated Date: Thu, 19 Mar 2026 04:08 AM (IST)
ਫੋਟੋ ਨੰਬਰ-25 ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਵੱਲ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ 99 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 27 ਸ਼ੇਰਪੁਰ ਵਿਖੇ ਪੀਣ ਵਾਲੇ ਪਾਣੀ ਵਾਲੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੀਬੀ ਛੀਨਾ ਨੇ ਦੱਸਿਆ ਕਿ ਸ਼ੇਰਪੁਰ ਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਅਤੇ ਅੱਜ ਨਵੀਆਂ ਪਾਈਪਾਂ ਪਾਉਣ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ ਅਤੇ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ ਕਈ ਸਾਲਾਂ ਤੋਂ ਪੀਣ ਵਾਲ਼ੇ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਹੁਣ ਲੋਕਾਂ ਦੀ ਮੰਗ ਪੂਰੀ ਹੋ ਗਈ ਹੈ। ਜਿਸ ਨਾਲ ਜਲਦ ਹੀ ਇਲਾਕਾ ਨਿਵਾਸੀਆ ਨੂੰ ਪੀਣ ਵਾਲੇ ਸਵੱਛ ਪਾਣੀ ਦੀ ਕੋਈ ਕਮੀਂ ਨਹੀਂ ਰਹਿ ਜਾਵੇਗੀ। ਇਸ ਮੌਕੇ ਬੀਬੀ ਛੀਨਾ ਤੋਂ ਇਲਾਵਾ ਪੀਏ ਹਰਪ੍ਰੀਤ ਸਿੰਘ,ਭੁਪਿੰਦਰ ਸਿੰਘ ਗਿੱਲ, ਮਹਿਤਾਬ ਸਿੰਘ ਬੰਟੀ, ਬੰਟੀ ਅਨਸਾਰੀ, ਰੋਹਿਤ ਕੁਮਾਰ,ਰਾਮ ਆਦਰਸ਼, ਡਾਕਟਰ ਰਣਜੀਤ ਸਿੰਘ ਗਰੇਵਾਲ, ਹਰਦੇਵ ਸਿੰਘ ਗੋਲਡੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।