ਜਪਤਪ ਚੌਪਹਿਰਾ ਸਮਾਗਮ ਸਿੱਖੀ ਜੀਵਨ ਨੂੰ ਮਜ਼ਬੂਤ ਬਣਾਉਂਦੇ ਨੇ
ਜਪਤਪ ਚੌਪਹਿਰਾ ਸਮਾਗਮ ੇੱਿੁ ੇੱਿੁ
Publish Date: Wed, 18 Mar 2026 06:58 PM (IST)
Updated Date: Thu, 19 Mar 2026 04:08 AM (IST)

ਫੋਟੋ ਨੰਬਰ-27 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਗਤੀਮਈ ਮਾਹੌਲ ਵਿੱਚ ਜਪਤਪ ਚੌਪਹਿਰਾ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪਵਿੱਤਰ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ ਅਤੇ ਗੁਰਬਾਣੀ ਨਾਲ ਜੁੜ ਕੇ ਆਤਮਕ ਲਾਭ ਪ੍ਰਾਪਤ ਕੀਤਾ। ਇਸ ਮੌਕੇ ਵਿਸੇਸ਼ ਤੌਰ ‘ਤੇ ਪੁੱਜੇ ਪ੍ਰਸਿੱਧ ਕਥਾ ਵਾਚਕ ਭਾਈ ਸੁਖਜੀਤ ਸਿੰਘ ਕਨਹੀਆ (ਬੁੱਢਾ ਦਲ) ਵੱਲੋਂ ਗੁਰਬਾਣੀ ਦੇ ਅਧਾਰ ‘ਤੇ ਕਥਾ ਵਿਚਾਰ ਕਰਦਿਆਂ ਚੌਪਹਿਰਾ ਸਮਾਗਮ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਿੱਖੀ ਜੀਵਨ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਮਨ ਨੂੰ ਨਾਮ ਨਾਲ ਜੋੜਦੇ ਹਨ। ਸਮਾਗਮ ਦੌਰਾਨ ਸੰਗਤਾਂ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਮਾਜ ਵਿੱਚ ਚੰਗੇ ਸੰਦੇਸ਼ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗੁਰਦੁਆਰਾ ਸਾਹਿਬ ਨਾਲ ਜੁੜ ਕੇ ਨਾਮ ਬਾਣੀ ਨਾਲ ਆਪਣਾ ਜੀਵਨ ਰੌਸ਼ਨ ਕਰਨ। ਸਮਾਗਮ ਦੀ ਸਮਾਪਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਹ ਮੌਕੇ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ , ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ,ਹਰਵਿੰਦਰਪਾਲ ਸਿੰਘ ਚਾਵਲਾ ਵੀ ਗੁਰੂ ਘਰ ਨਤਮਸਤਕ ਹੋਏ।