ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ ਕੱਲ
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘੇਰਾਓ ਕੱਲ
Publish Date: Thu, 19 Mar 2026 06:57 PM (IST)
Updated Date: Fri, 20 Mar 2026 04:13 AM (IST)

ਫੋਟੋ ਨੰਬਰ-16 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਅਤੇ ਗੁਰਪ੍ਰੀਤ ਸਿੰਘ ਖੱਟੜਾ ਸੂਬਾ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ , ਧਰਮਜੀਤ ਸਿੰਘ ਢਿੱਲੋ ਸੂਬਾ ਪ੍ਰਧਾਨ ਲੈਕਚਰਾਰ ਕੇਡਰ ਯੂਨੀਅਨ ਪੰਜਾਬ, ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ , ਹਰਜਿੰਦਰ ਪਾਲ ਸਿੰਘ ਪੰਨੂ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ , ਮਨਪ੍ਰੀਤ ਸਿੰਘ ਬਠਿੰਡਾ, ਪਰਮਪਾਲ ਸਿੰਘ ਮੋਗਾ, ਗੁਰਿੰਦਰ ਸਿੰਘ ਘੁੱਕੇਵਾਲੀ, ਗੁਰਮੀਤ ਸਿੰਘ ਭੁੱਲਰ ,ਦਲਜੀਤ ਸਿੰਘ ਸਬਰਵਾਲ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਮਾਰਚ ਨੂੰ ਜਲੰਧਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾ ਰੋਸ ਰੈਲੀ/ ਕਨਵੈਂਸ਼ਨ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਆਗੂਆਂ ਨੇ ਵਿਸਤਾਰ ਸਾਹਿਤ ਦੱਸਿਆ ਕਿ ਸਰਕਾਰ ਵੱਲੋਂ ਜਬਰੀ ਥੋਪੇ ਗਏ ਟੈੱਟ ਦੇ ਵਿਰੋਧ ਵਿੱਚ ,ਪੁਰਾਣੀ ਪੈਨਸ਼ਨ ਬਹਾਲੀ , ਡੀਏ ਅਤੇ ਟਾਈਪ ਟੈਸਟ , ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਨਾਨ ਟੀਚਿੰਗ ਸਟਾਫ ਨੂੰ ਬਿਨ੍ਹਾਂ ਕਟੌਤੀ ਤਨਖਾਹ ਤੋਂ ਪੂਰੇ ਸਕੇਲਾਂ ਵਿੱਚ ਰੈਗੂਲਰ ਨੂੰ ਅੱਖਿਓ ਪਰੋਖੇ ਕਰਨ ਦੇ ਵਿਰੋਧ ਵਿੱਚ, ਵਿੱਤੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਦਾ ਗੂੰਗੀ ਤੇ ਬੋਲੀ ਬਣਨਾ, ਅਧਿਆਪਕਾਂ ਅਤੇ ਮੁਲਾਜ਼ਮਾਂ ਤੇ ਆਪਣੀਆਂ ਹੱਕੀ ਮੰਗਾਂ ਮੰਗਦੇ ਸਮੇਂ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੋਛਾੜਾਂ ਨਾਲ ਉਹਨਾਂ ਦੇ ਤਸ਼ੱਦਦ ਕਰਨ ਦੇ ਵਿਰੋਧ ਵਿੱਚ, ਜਲੰਧਰ ਜਿਮਨੀ ਚੋਣ ਜੁਲਾਈ 2024 ਵੇਲੇ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵਿੱਤੀ ਮੰਗਾਂ ਨੂੰ ਜਿਮਣੀ ਚੋਣ ਤੋਂ ਤੁਰੰਤ ਬਾਅਦ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਜਲੰਧਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਚੋਣ ਜਿੱਤਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਵਿੱਤੀ ਮੰਗਾਂ ਪੂਰੀਆਂ ਨਾ ਕਰਕੇ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ ਜਿਸ ਦੇ ਵਿਰੋਧ ਵਿੱਚ 21 ਮਾਰਚ ਨੂੰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਥੱਲੇ ਮਾਸਟਰ ਕੇਡਰ ਯੂਨੀਅਨ ਪੰਜਾਬ, ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ,ਲੈਕਚਰਾਰ ਕੇਡਰ ਯੂਨੀਅਨ ਪੰਜਾਬ ,ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਪੰਜਾਬ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਜਲੰਧਰ ਵਿਖੇ ਕਨਵੈਂਸ਼ਨ ਤੋਂ ਬਾਅਦ ਵਿਸ਼ਾਲ ਰੋਸ ਮਾਰਚ ਕਰਕੇ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਕੂਚ ਕੀਤਾ ਜਾਵੇਗਾ ਤੇ ਉਹਨਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਦੇਣ ਸਮੇਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।