ਦਰਜਨਾਂ ਪਿੰਡਾਂ ਦੇ ਲੋਕਾਂ ਨਾਲ ਕੀਤੀ ਮੁਲਾਕਾਤ
ਇੱਕ ਦਰਜਨ ਪਿੰਡਾਂ ਦੇ ਲੋਕਾਂ ਨਾਲ ਕੀਤੀ ਮਿਲਣੀ
Publish Date: Fri, 20 Mar 2026 08:09 PM (IST)
Updated Date: Fri, 20 Mar 2026 08:13 PM (IST)

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਲੋਕ ਮਿਲਣੀ ਤਹਿਤ ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਨੇ ਆਪਣੇ ਸਾਥੀਆਂ ਨਾਲ ਹਲਕੇ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨਾਲ ਮਿਲਣੀ ਕਰਦਿਆਂ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਸੁਨੇਹਾ ਦਿੱਤਾ। ਇੰਚਾਰਜ ਸਿੰਮਕ ਨੇ ਲਾਢੋਵਾਲ, ਦੋਲੋਂ ਖੁਰਦ, ਦੋਲੋਂ ਕਲਾਂ, ਮਨਸੂਰਾਂ, ਜੜਤੌਲੀ, ਮਹਿਮਾ ਸਿੰਘ ਵਾਲਾ ਅਤੇ ਸਹਿਜਾਦਾਂ, ਸਲੇਮਪੁਰ, ਗੌਂਸਪੁਰ, ਗੜ੍ਹਾ ਆਦਿ ਪਿੰਡਾਂ ਦੇ ਲੋਕਾਂ ਨਾਲ ‘ਘਰ-ਘਰ ਲੋਕ ਮਿਲਣੀ’ ਤਹਿਤ ਬੈਠਕਾਂ ਕੀਤੀਆਂ। ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨਾਲ ਮਿਲ ਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਾਂਝੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇੰਚਾਰਜ ਸਿੰਮਕ ਨੇ ਕਿਹਾ ਕਿ ਲੋਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਪ੍ਰਤੀ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਜਿਤਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾਂ ਨੇ ਵੀ ਵਿਚਾਰ ਰੱਖੇ। ਇਸ ਮੌਕੇ ਗੁਰਮੀਤ ਸਿੰਘ, ਦਲਜੀਤ ਸਿੰਘ ਪੰਚ, ਇੰਦਰਜੀਤ ਸਿੰਘ ਪ੍ਰਧਾਨ ਓਬੀਸੀ ਵਿੰਗ, ਦਰਸ਼ਨ ਸਿੰਘ ਮਾਸਟਰ, ਸਰਪੰਚ ਲਛਮਣ ਸਿੰਘ, ਰਘਬੀਰ ਸਿੰਘ ਨੰਬਰਦਾਰ, ਐੱਨਆਰਆਈ ਅਮਨਜੋਤ ਸਿੰਘ, ਸੋਹਨ ਸਿੰਘ, ਹਰਭਜਨ ਸਿੰਘ, ਸਰਪੰਚ ਕਾਕਾ ਗਰੇਵਾਲ, ਜਗਦੇਵ ਸਿੰਘ ਆਦਿ ਮੌਜੂਦ ਸਨ।