ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਵੱਲੋਂ ਪੀਜੀਡੀਸੀਏ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 25 Mar 2026 07:07 PM (IST)
Updated Date: Thu, 26 Mar 2026 04:05 AM (IST)
ਫੋਟੋ ਨੰਬਰ-11 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਨੇ ਪੰਜਾਬ ਯੂਨੀਵਰਸਿਟੀ ਦੇ ਪੀਜੀਡੀਸੀਏ (ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼) ਦੇ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਇਕ ਵਾਰ ਫਿਰ ਆਪਣੀ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ, ਜੋ ਉਸ ਦੀ ਉੱਤਮ ਅਕਾਦਮਿਕ ਯੋਗਤਾ ਨੂੰ ਦਰਸਾਉਂਦਾ ਹੈ। ਇਸ ਉਪਲੱਬਧੀ ਵਿੱਚ ਇਕ ਹੋਰ ਨਾਮ ਵਿਦਿਆਰਥਣ ਸਾਖਸ਼ੀ ਮਿੱਤਲ ਦਾ ਵੀ ਸ਼ਾਮਲ ਹੈ, ਜਿਸ ਨੇ ਯੂਨੀਵਰਸਿਟੀ ’ਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਇਹ ਨਤੀਜੇ ਕਾਲਜ ਦੀ ਗੁਣਵੱਤਾ ਭਰੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਨਾਲ ਉਭਾਰਦੇ ਹਨ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ ਕਾਲਜ ਦੀਆਂ ਹੋਰ ਵਿਦਿਆਰਥਣਾਂ ਵੀ ਅਜਿਹਾ ਹੀ ਪ੍ਰਦਰਸ਼ਨ ਕਰ ਕੇ ਆਪਣੇ ਕਾਲਜ, ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨਗੀਆਂ।