ਵਾਰਡ-81 ਦੀ ਕੌਂਸਲਰ ਵੱਲੋਂ ਨਾਲੇ ਦੀ ਸਫ਼ਾਈ ਲਈ ਮੇਅਰ ਨੂੰ ਮੰਗ ਪੱਤਰ
ਵਾਰਡ ਨੰਬਰ 81 ਦੀ ਕੌਂਸਲਰ ਵੱਲੋਂ ਨਾਲੇ ਦੀ ਸਫਾਈ ਲਈ ਮੇਅਰ ਨੂੰ ਮੰਗ ਪੱਤਰ
Publish Date: Wed, 25 Mar 2026 07:54 PM (IST)
Updated Date: Thu, 26 Mar 2026 04:08 AM (IST)

ਫੋਟੋ ਨੰਬਰ-17, 18 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਵਾਰਡ ਨੰਬਰ 81 ਤੋਂ ਭਾਜਪਾ ਦੀ ਕੌਂਸਲਰ ਮੰਜੂ ਅੱਗਰਵਾਲ ਵੱਲੋਂ ਮੇਅਰ ਨਗਰ ਨਿਗਮ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਭੇਜਿਆ ਗਿਆ ਤੇ ਮੰਗ ਪੱਤਰ ਭਾਜਪਾ ਦੇ ਸਾਬਕਾ ਕੌਂਸਲਰ ਇੰਦਰ ਅੱਗਰਵਾਲ ਵੱਲੋਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਦਿੱਤਾ ਗਿਆ। ਕੌਂਸਲਰ ਮੰਜੂ ਅੱਗਰਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਵਾਜੀ ਨਗਰ ਨਾਲੇ ਦੀ ਸਫਾਈ ਸੁਪਰ ਸਕਸ਼ਨ ਮਸ਼ੀਨਾਂ ਨਾਲ ਤੁਰੰਤ ਅਤੇ ਪਹਿਲ ਦੇ ਆਧਾਰ ‘ਤੇ ਕਰਵਾਈ ਜਾਵੇ। ਉਨ੍ਹਾਂ ਮੰਗ ਪੱਤਰ ਵਿੱਚ ਵਿਸਥਾਰ ਨਾਲ ਦੱਸਿਆ ਕਿ ਸਾਲ 2018-19 ਵਿੱਚ ਜਦੋਂ ਨਾਲੇ ਨੂੰ ਢੱਕਣ ਦਾ ਕੰਮ ਸ਼ੁਰੂ ਹੋਇਆ ਸੀ, ਉਸ ਤੋਂ ਬਾਅਦ ਇਸ ਨਾਲੇ ਦੀ ਸਫਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਵੀ ਬਰਸਾਤਾਂ ਤੋਂ ਪਹਿਲਾਂ ਨਾਲੇ ਦੀ ਸਫਾਈ ਲਈ ਮੰਗ ਕੀਤੀ ਗਈ ਸੀ, ਪਰ ਕੋਈ ਢੰਗ ਦੀ ਕਾਰਵਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਰੁਕ ਗਈ ਅਤੇ ਕਈ ਘਰਾਂ ਅਤੇ ਰਾਹਗੀਰਾਂ ਨੂੰ ਉਵਰਫਲੋ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਕੌਂਸਲਰ ਮੰਜੂ ਅੱਗਰਵਾਲ ਨੇ ਹੋਰ ਕਿਹਾ ਕਿ ਇਸ ਵਾਰ ਬਰਸਾਤੀ ਮੌਸਮ ਤੋਂ ਪਹਿਲਾਂ ਹੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮੰਗ ਪੱਤਰ ਰਾਹੀਂ ਯਾਦ ਦਿਵਾਇਆ ਗਿਆ ਹੈ ਕਿ ਨਾਲੇ ਦੀ ਸਫਾਈ ਜਲਦੀ ਤੋਂ ਜਲਦੀ ਸੁਪਰ ਸਕਸ਼ਨ ਮਸ਼ੀਨਾਂ ਨਾਲ ਕਰਵਾਈ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਆਉਣ ਵਾਲੀਆਂ ਬਰਸਾਤਾਂ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਝੱਲਣੀ ਪਵੇ।