ਜ਼ਿਲ੍ਹਾ ਸੀਐੱਸਆਰ ਕਮੇਟੀ ਦੀ ਮੀਟਿੰਗ ਦੌਰਾਨ ਸੀਆਈਆਈ ਤੇ ਉਦਯੋਗਿਕ ਘਰਾਣਿਆਂ ਨਾਲ ਵਿਚਾਰ-ਚਰਚਾ
ਜ਼ਿਲ੍ਹਾ ਸੀਐਸਆਰ ਕਮੇਟੀ ਦੀ ਮੀਟਿੰਗ ਦੌਰਾਨ ਸੀਆਈਆਈ ਤੇ ਉਦਯੋਗਿਕ ਘਰਾਣਿਆਂ ਨਾਲ ਵਿਚਾਰ ਚਰਚਾ
Publish Date: Wed, 25 Mar 2026 07:58 PM (IST)
Updated Date: Thu, 26 Mar 2026 04:08 AM (IST)

- ਜਥੇਬੰਦੀਆਂ ਤੇ ਉਦਯੋਗਪਤੀਆਂ ਨੂੰ ਸਹਿਯੋਗ ਲਈ ਸੀਐੱਸਆਰ ਪ੍ਰਸ਼ੰਸਾ ਸਰਟੀਫਿਕੇਟ ਭੇਟ ਕੀਤੇ ਫੋਟੋ ਨੰਬਰ-21 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਜ਼ਿਲ੍ਹਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਕਮੇਟੀ ਦੀ ਮੀਟਿੰਗ ਬਚਤ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤੀ। ਇਸ ਮੀਟਿੰਗ ਦਾ ਤਾਲਮੇਲ ਅੰਬਰ ਬੰਦੋਪਾਧਿਆਏ ਮੁੱਖ ਪ੍ਰਬੰਧਕੀ ਅਧਿਕਾਰੀ, ਲਖਮਿੰਦਰ ਕੌਰ ਡਿੱਕੀ ਛਾਬੜਾ ਤੇ ਸਿਮਰਨਜੀਤ ਕੌਰ ਦੁਆਰਾ ਕੀਤਾ ਗਿਆ। ਮੀਟਿੰਗ ’ਚ ਪ੍ਰਮੁੱਖ ਉਦਯੋਗਪਤੀਆਂ ਤੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਸਮੇਤ ਪ੍ਰਮੁੱਖ ਸੰਗਠਨਾਂ ਦੇ ਨੁਮਾਇੰਦਿਆਂ ਦੀ ਸਰਗਰਮ ਭਾਗੀਦਾਰੀ ਦੇ ਨਾਲ-ਨਾਲ ਆਰਤੀ ਇੰਟਰਨੈਸ਼ਨਲ ਲਿਮਟਿਡ, ਸਿੰਘਾਨੀਆ ਰਿਸੋਰਸਿਜ਼ ਪ੍ਰਾਈਵੇਟ ਲਿਮਟਿਡ, ਬਿਰਲਾ ਓਪਸ, ਰਾਲਸਨ ਇੰਡੀਆ ਲਿਮਟਿਡ, ਸ਼੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਪ੍ਰਾਈਮ ਸਟੀਲ ਪ੍ਰੋਸੈਸਰਜ਼ ਪ੍ਰਾਈਵੇਟ ਲਿਮਟਿਡ, ਹੈਪੀ ਫੋਰਜਿੰਗਜ਼ ਲਿਮਟਿਡ ਅਤੇ ਜੁਝਾਰ ਗਰੁੱਪ ਆਫ਼ ਕੰਪਨੀਆਂ ਵਰਗੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਸੀਐਸਆਰ ਪਹਿਲਕਦਮੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਵਿਚਾਰ-ਵਟਾਂਦਰੇ ਸਮਾਜ ਭਲਾਈ, ਸਿੱਖਿਆ, ਸਿਹਤ ਸੰਭਾਲ ਤੇ ਬੁਨਿਆਦੀ ਢਾਂਚੇ ਵਰਗੇ ਪ੍ਰਭਾਵਸ਼ਾਲੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗ ਅਤੇ ਪ੍ਰਸ਼ਾਸਨ ਵਿਚਕਾਰ ਸਹਿਯੋਗ ਵਧਾਉਣ ਤੇ ਕੇਂਦ੍ਰਿਤ ਸਨ। ਡਿਪਟੀ ਕਮਿਸ਼ਨਰ ਵੱਲੋਂ ਚੁਣੀਆਂ ਗਈਆਂ ਕੰਪਨੀਆਂ ਨੂੰ ਜ਼ਿਲ੍ਹੇ ਲਈ ਸੀਐਸਆਰ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਉਨ੍ਹਾਂ ਦੇ ਕੀਮਤੀ ਯੋਗਦਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਲਈ ਸੀਐਸਆਰ ਪ੍ਰਸ਼ੰਸਾ ਸਰਟੀਫਿਕੇਟ ਭੇਟ ਕੀਤੇ ਗਏ। ਸਾਰੇ ਹਿੱਸੇਦਾਰਾਂ ਨੇ ਜ਼ਿਲ੍ਹੇ ਵਿੱਚ ਸੀਐਸਆਰ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।