ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮ ਕਰਵਾਇਆ
ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮ ਕਰਵਾਇਆ
Publish Date: Sun, 29 Mar 2026 08:03 PM (IST)
Updated Date: Mon, 30 Mar 2026 04:12 AM (IST)

ਬਿੰਨੀ ਡੇਹਲੋਂ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ ਕਿਲਾ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ’ਚ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਐਫਐਨਐਲ, ਮੈਗਾ ਪੀਟੀਐਮ ਅਤੇ ਪ੍ਰੀ ਪ੍ਰਾਇਮਰੀ ਬੱਚਿਆਂ ਦੀ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਕੈਨੇਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਰੋਹ ‘ਚ” ਵਿਦਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਚ ਪਤਵੰਤਿਆ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਨਿੱਕੇ ਨਿੱਕੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਬੱਚਿਆਂ ਵੱਲੋਂ ਪੰਜਾਬੀ ਬੋਲੀ ਨੂੰ ਵਿਸਾਰ ਰਹੇ ਲੋਕਾਂ ਨੂੰ ਪੰਜਾਬੀ ਬੋਲੀ ਦੀ ਅਹਿਮੀਅਤ ਅਤੇ ਆਪਣੀ ਮਾਂ ਬੋਲੀ ਨੂੰ ਜਿਉਂਦਾ ਰੱਖਣ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਸਾਡੀ ਨੌਜਵਾਨ ਪੀੜੀ ਨੂੰ ਬਚਾਉਣ ਅਤੇ ਨਸ਼ਿਆਂ ਦੇ ਸਾਡੇ ਸਮਾਜ ਅਤੇ ਨੌਜਵਾਨੀ ਤੇ ਪੈ ਰਹੇ ਬੁਰੇ ਪ੍ਰਭਾਵਾਂ ਨੂੰ ਸਮਝਾਉਣ ਲਈ ਬਹੁਤ ਹੀ ਪ੍ਰਭਾਵਸ਼ਾਲੀ ਕੋਰਿਓਗ੍ਰਾਫੀਆਂ ਕੀਤੀਆਂ ਗਈਆਂ। ਇੰਨੇ ਨਿੱਕੇ-ਨਿੱਕੇ ਬੱਚਿਆਂ ਵੱਲੋਂ ਸਮਾਜ ਨੂੰ ਸੇਧ ਦੇਣ ਵਾਲੀਆਂ ਕੀਤੀਆਂ ਗਈਆਂ ਆਈਟਮਾਂ ਨੇ ਸਭ ਨੂੰ ਸਾਹ ਰੋਕ ਕੇ ਦੇਖਣ ਲਈ ਮਜਬੂਰ ਕਰ ਦਿੱਤਾ।ਇਸ ਮੌਕੇ ਪਿੰਡ ਦੇ ਪਤਵੰਤਿਆਂ ਵੱਲੋਂ ਇਮਤਿਹਾਨਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਨਕਦ ਇਨਾਮ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਕਮਲਜੀਤ ਕੌਰ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ । ਉਹਨਾਂ ਸਕੂਲ ਦੇ ਬੱਚਿਆਂ ਦੇ ਖੇਡਾਂ ਪ੍ਰਤੀ ਜਨੂੰਨ ਬਾਰੇ ਦੱਸਦਿਆਂ ਕਿਹਾ ਕਿ ਉਹਨਾਂ ਦੇ ਸਕੂਲ ’ਚ ਗਰਾਊਂਡ ਨਾ ਹੋਣ ਦੇ ਬਾਵਯੂਦ ਵੀ ਬੱਚੇ ਸਕੂਲ ਨੇੜੇ ਬਣੇ ਇੱਕ ਪਾਰਕ ਵਿੱਚ ਅਭਿਆਸ ਕਰ ਕੇ ਹਰ ਸਾਲ ਸਟੇਟ ਪੱਧਰ ’ਤੇ ਖੇਡ ਕੇ ਆ ਰਹੇ ਹਨ। ਇਸ ਦਾ ਸਿਹਰਾ ਉਨ੍ਹਾਂ ਨੂੰ ਅਭਿਆਸ ਕਰਵਾਉਣ ਵਾਲੇ ਅਧਿਆਪਕ ਮਨਪ੍ਰੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ। ਸਕੂਲ ਮੁਖੀ ਵੱਲੋਂ ਇਮਤਿਹਾਨਾਂ ਵਿੱਚੋਂ ਵਿਦਆਰਥੀਆਂ ਦੀਆਂ ਅਵੱਲ ਪੁਜੀਸ਼ਨਾਂ ਲਈ ਸਕੂਲ ਸਟਾਫ ਦੀ ਸਖਤ ਮਿਹਨਤ ਨੂੰ ਦੱਸਿਆ ਸਕੂਲ ਦੇ ਸਮੂਹ ਸਟਾਫ ਨੂੰ ਮੁਬਰਕਬਾਦ ਦਿੱਤੀ।ਉਹਨਾਂ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਚ ਕਰਵਾੳੇੁਣ ਲਈ ਪ੍ਰੇਰਿਤ ਕੀਤਾ ਗਿਆ । ਇਸ ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਗੁਰਮੀਤ ਕੌਰ ਅਤੇ ਪ੍ਰਿਤਪਾਲ ਕੌਰ ਵੱਲੋਂ ਸਾਂਝੇ ਤੌਰ ਤੇ ਨਿਭਾਈ ਗਈ।ਇਸ ਮੌਕੇ ਸਕੂਲ ਦੀ ਮਿਡ ਡੇ ਮੀਲ ਵਰਕਰ ਮਲਕੀਤ ਕੌਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਤੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਵੱਲੋਂ ਬੱਚਿਆਂ ਨੂੰ ਸਕੂਲ ਲਿਆਉਣ ਲਿਜਾਣ ਲਈ ਆਟੋ ਜਾਂ ਵੈਨ ਦਾ ਪ੍ਰਬੰਧ ਕਰਨ ਲਈ ਬੇਨਤੀ ਕੀਤੀ ਗਈ ਜਿਸ ਨੂੰ ਮੌਕੇ ਉਪਰ ਹੀ ਆਏ ਐੱਨਆਰਆਈ, ਗ੍ਰਾਮ ਪੰਚਾਇਤ ਅਤੇ ਦਾਨੀ ਸੱਜਣਾਂ ਵੱਲੋਂ ਮੰਨ ਲਿਆ ਗਿਆ। ਇਸ ਨੇਕ ਕਾਰਜ ਲਈ ਉਨ੍ਹਾਂ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦੇ ਵੱਧ ਦਾਖਲੇ ਲਈ ਬਹੁਤ ਵੱਡੀ ਮਦਦ ਮਿਲੇਗੀ॥ ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਇਸ ਸਮਾਗਮ ’ਚ ਪਹੁੰਚੇ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਕੈਨੇਡਾ, ਸਾਬਕਾ ਸਰਪੰਚ ਗਿਆਨ ਸਿੰਘ, ਕਸ਼ਮੀਰ ਸਿੰਘ, ਰਾਜਵਿੰਦਰ ਸਿੰਘ, ਆਤਮਾ ਸਿੰਘ,ਮਨਜਿੰਦਰ ਸਿੰਘ, ਭੁਪਿੰਦਰ ਸਿੰਘ ਲਾਲੀ, ਮੋਹਣਜੀਤ ਸਿੰਘ, ਹਰਮੀਤ ਸਿੰਘ, ਵੀਰਪਾਲ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ ਬੂਟਾ, ਜਗਦੀਪ ਸਿੰਘ, ਗੈਵੀ ਗਰੇਵਾਲ, ਜੀਤ ਸਿੰਘ, ਜਗਜੀਵਨ ਸਿੰਘ, ਮਨਜੀਤ ਕੌਰ, ਬੀਆਰਸੀ ਪਰਮਿੰਦਰ ਸਿੰਘ, ਗੁਰਭਜਨ ਕੌਰ, ਹਰਜੀਤ ਕੌਰ, ਕੁਲਵਿੰਦਰ ਕੌਰ ਮਨਪ੍ਰੀਤ ਸਿੰਘ ਗਰੇਵਾਲ, ਸਰਬਜੀਤ ਸਿੰਘ, ਪ੍ਰਿਤਪਾਲ ਕੌਰ ਅਤੇ ਰੁਪਿੰਦਰ ਕੌਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।