ਵੱਖ-ਵੱਖ ਥਾਵਾਂ ਤੋਂ ਨਸ਼ਾ ਸਮੱਗਲਰ ਗ੍ਰਿਫਤਾਰ
ਵੱਖ-ਵੱਖ ਥਾਵਾਂ ਤੋਂ ਨਸ਼ਾ ਸਮਗਲਰ ਗ੍ਰਿਫਤਾਰ
Publish Date: Sun, 29 Mar 2026 08:12 PM (IST)
Updated Date: Mon, 30 Mar 2026 04:12 AM (IST)

ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਨਸ਼ਾ ਤਸਕਰੀ ਖਿਲਾਫ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਆਪਰੇਸ਼ਨ ਤਹਿਤ ਮਹਾਂਨਗਰ ਦੇ ਵੱਖ-ਵੱਖ ਇਲਾਕਿਆਂ ਤੋਂ ਕਥਿਤ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਟਿੱਬਾ ਪੁਲਿਸ ਦੀ ਸਬ ਇੰਸਪੈਕਟਰ ਜਸਕਿਰਨ ਕੌਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਕਰਸਰ ਕਲੋਨੀ ਦੇ ਰਹਿਣ ਵਾਲੇ ਸੁਸ਼ੀਲ ਨਾਮ ਦੇ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ। ਜਸਕਿਰਨ ਕੌਰ ਮੁਤਾਬਕ ਸਥਾਨਕ ਕਰਮਸਰ ਕਲੋਨੀ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਨੇ ਗੁਪਤ ਰੂਪ ਨਾਲ ਮਿਲੀ ਜਾਣਕਾਰੀ ਦੇ ਆਧਾਰ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਅਜਿਹੇ ਹੀ ਦੂਸਰੇ ਮਾਮਲੇ ਵਿੱਚ ਥਾਣਾ ਮਿਹਰਬਾਨ ਪੁਲਿਸ ਵੱਲੋਂ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਮੁਲਜਮ ਕੈਪਟਨ ਕਲੋਨੀ ਵਾਸੀ ਅਵਦੇਸ਼ ਗਿਰੀ ਨੂੰ ਗ੍ਰਫਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਕੈਪਟਨ ਕਾਲੋਨੀ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਲਜਮ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਮੁਲਜਮ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਤੋਂ ਵੀ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੀਆਂ ਦਵਾਈਆਂ ਦੀ ਖਰੀਦੋ-ਫਰੋਖਤ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਫੋਕਲ ਪੁਆਇੰਟ ਪੁਲਿਸ ਵੱਲੋਂ ਥਾਣੇਦਾਰ ਸੁਰਜੀਤ ਕੁਮਾਰ ਦੀ ਅਗਵਾਈ ਵਿੱਚ ਸੋਨੂ ਕੁਮਾਰ ਵਾਸੀ ਨਿਊ ਦੁਰਗਾ ਕਾਲੋਨੀ ਢੰਡਾਰੀ ਖੁਰਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਮੁਲਜ਼ਮ ਨੂੰ ਹਿਰਾਸਤ ’ਚ ਲਿਆ ਅਤੇ ਉਸ ਦੇ ਕਬਜ਼ੇ ’ਚੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਵੀ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਮੁਲਜ਼ਮ ਰਮੇਸ਼ ਕੁਮਾਰ ਵਾਸੀ ਮਨੋਹਰ ਨਗਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਮੁਲਜ਼ਮ ਨੂੰ ਰੇਲਵੇ ਫਾਟਕਾਂ ਕੋਲੋਂ ਉਸ ਵੇਲੇ ਹਿਰਾਸਤ ’ਚ ਲਿਆ, ਜਦ ਇਹ ਆਪਣੇ ਕਿਸੇ ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਆਇਆ ਸੀ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ ਕਰੀਬ ਢਾਈ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।