ਰਣਜੀਤ ਸਿੰਘ ਬਾਬਾ ਪੈਨਸ਼ਨਰਜ਼ ਫਰੰਟ ਦੇ ਪ੍ਰਧਾਨ ਬਣੇ
ਰਣਜੀਤ ਸਿੰਘ ਬਾਬਾ ਪੈਨਸ਼ਨਰਜ਼ ਫਰੰਟ ਦੇ ਪ੍ਰਧਾਨ ਬਣੇ
Publish Date: Fri, 03 Apr 2026 06:18 PM (IST)
Updated Date: Fri, 03 Apr 2026 06:22 PM (IST)

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਲੋਕਲ ਬਾਡੀਜ ਇੰਪਲਾਈਜ਼ ਐਂਡ ਪੈਨਸ਼ਨਰਜ਼ ਵੈੱਲਫੇਅਰ ਫਰੰਟ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਚਾਲੂ ਮਾਲੀ ਸਾਲ ਦੌਰਾਨ ਫਰੰਟ ਦੀ 2026 -27 ਲਈ ਫਰੰਟ ਦੀ ਚੋਣ ਕੀਤੀ ਗਈ। ਇਸ ਮੌਕੇ ਸਮੂਹ ਮੈਂਬਰਾਂ ਵੱਲੋਂ ਬਾਹਾਂ ਖੜ੍ਹੀਆਂ ਕਰ ਕੇ ਫਰੰਟ ਦੀ ਸਰਬਸੰਮਤੀ ਨਾਲ ਚੋਣ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ, ਜਿਸ ਤਹਿਤ ਫਰੰਟ ਦੇ ਆਗੂ ਰਣਜੀਤ ਸਿੰਘ ਬਾਬਾ ਨੂੰ ਸਰਬਸੰਮਤੀ ਜਥੇਬੰਦੀ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਪ੍ਰਧਾਨ ਚੁਣੇ ਜਾਣ ਉਪਰੰਤ ਰਣਜੀਤ ਸਿੰਘ ਬਾਬਾ ਨੇ ਹਰਵਿੰਦਰ ਸਿੰਘ ਨਾਮਧਾਰੀ ਦਾ ਨਾਂ ਜਥੇਬੰਦੀ ਦੇ ਜਰਨਲ ਸਕੱਤਰ ਵਜੋਂ ਪੇਸ਼ ਕੀਤਾ ਗਿਆ, ਜਿਸ ਨੂੰ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਸਹਿਮਤੀ ਦੇ ਨਾਲ ਮਨਜ਼ੂਰ ਕਰ ਲਿਆ ਗਿਆ। ਇਸ ਉਪਰੰਤ ਮੀਟਿੰਗ ਦੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਫਰੰਟ ਦੀ ਕੈਬਨਿਟ ਟੀਮ ਦਾ ਗਠਨ ਕੀਤਾ ਗਿਆ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ, ਮੀਤ ਪ੍ਰਧਾਨ ਦਲਵਿੰਦਰ ਸਿੰਘ ਗਰੇਵਾਲ, ਸਕੱਤਰ ਚਮਨ ਲਾਲ ਸ਼ਾਹੀ, ਗੁਰਮੁੱਖ ਸਿੰਘ ਨੂੰ ਕੈਸ਼ੀਅਰ, ਸੁਰਿੰਦਰਪਾਲ ਸਿੰਘ ਨੂੰ ਦਫ਼ਤਰ ਸਕੱਤਰ ਨਾਰੰਗ ਸਿੰਘ ਕੇਵਲ ਸਿੰਘ ਨੂੰ ਵੀ ਕੈਬਨਿਟ ਟੀਮ ਵਿਚ ਲਿਆ ਗਿਆ। ਇਸ ਮੌਕੇ ਪ੍ਰਧਾਨ ਬਾਬਾ ਨੇ ਫਰੰਟ ਵਲੋਂ ਮੈਂਬਰਾਂ ਨਾਲ ਸਬੰਧਤ ਚਲ ਰਹੇ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੇ ਅੰਤ ਵਿਚ ਨਵ-ਨਿਯੁਕਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਸਰਵਸੰਮਤੀ ਲਈ ਸਮੂਹ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।