ਧਰਮਿੰਦਰ ਕਾਲੀ ਦੀ ਅਗਵਾਈ 'ਚ ਹੈਲਥ ਕਾਰਡ ਬਣਾਉਣ ਦਾ ਲਗਾਇਆ ਕੈਂਪ
ਧਰਮਿੰਦਰ ਕਾਲੀ ਦੀ ਅਗਵਾਈ 'ਚ ਹੈਲਥ ਕਾਰਡ ਬਣਾਉਣ ਦਾ ਲਗਾਇਆ ਕੈਂਪ
Publish Date: Sat, 04 Apr 2026 07:29 PM (IST)
Updated Date: Sat, 04 Apr 2026 07:31 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਦੀ ਅਗਵਾਈ ਹੇਠ ਵਾਰਡ ਨੰਬਰ -5 ਦੇ ਆਪ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਬਾਜ਼ਾਰ ਸਾਹਨੇਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਵਾਸੀਆਂ ਦੇ ਹੈਲਥ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਧਰਮਿੰਦਰ ਕੁਮਾਰ ਕਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ-5 ਕੈਂਪ ਲਗਾਕੇ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਦੀ ਹੈਲਥ ਯੋਜਨਾ ਦਾ ਲਾਭ ਮਿਲ ਸਕੇ ਅਤੇ ਹਰੇਕ ਵਾਰਡ ਵਾਸੀ ਦੇ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਮੁਫ਼ਤ ਇਲਾਜ ਲੈਣ ਲਈ ਇਸ ਸਕੀਮ ਵਿੱਚ ਲਿਆਦਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਅਮੀਰ ਲੋਕ ਵੀ ਇਲਾਜ ਲਈ ਜਾਦੇ ਹਨ ਅਤੇ ਹੁਣ ਗਰੀਬ ਕਿਸਾਨ, ਮਜ਼ਦੂਰਾਂ ਅਤੇ ਰਿਕਸ਼ਾ ਚਾਲਕ ਲਈ ਵੀ ਉੱਥੇ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਹੋਵੇਗੀ। ਕੈਂਪ ਦੌਰਾਨ ਹੋਰਨਾਂ ਤੋਂ ਇਲਾਵਾ ਯੂਥ ਬਲਾਕ ਕੋਆਰਡੀਨੇਟਰ ਦੀਪਕ ਕੁਮਾਰ ਦੀਨੂੰ ਸ਼ਰਮਾ, ਜਸਵਿੰਦਰ ਸਿੰਘ ਜੱਸਾ (ਜੰਡੂ), ਲਖਵਿੰਦਰ ਸਿੰਘ ਲੱਕੀ,ਹਰਮੀਤ ਸਿੰਘ ਸੈਂਸ, ਵਿਕਾਸ ਕੁਮਾਰ, ਪ੍ਰਿੰਸ ਪਾਠਕ, ਸੋਨੂੰ ਪਾਠਕ, ਜਸਵੀਰ ਸਿੰਘ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।