ਅੱਖਾਂ ਦੇ ਮੁਫਤ ਚੈੱਕਅਪ ਕੈਪ 'ਚ 1,000 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ
ਅੱਖਾਂ ਦੇ ਮੁਫਤ ਚੈਕਅੱਪ ਕੈਪ 'ਚ 1,000 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ
Publish Date: Sun, 05 Apr 2026 06:49 PM (IST)
Updated Date: Sun, 05 Apr 2026 06:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਚੈਰੀਟੇਬਲ ਟ੍ਰੱਸਟ ਚੌੜਾ ਬਾਜ਼ਾਰ ਵੱਲੋਂ ਮਾਤਾ ਗੁਜਰੀ ਚੈਰੀਟੇਬਲ ਹਸਪਤਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 23ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 1,000 ਤੋਂ ਵੱਧ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਕੇ ਇਸ ਸੇਵਾ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸੀਐੱਮਸੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਿਚ ਡਾ. ਨਿਸਿਜ, ਡਾ. ਹਰਜਾਪ, ਡਾ. ਆਕਾਂਸ਼ਾ ਤੇ ਮਾਤਾ ਗੁਜਰੀ ਚੈਰੀਟੇਬਲ ਹਸਪਤਾਲ ਦੇ ਡਾ. ਬਲਵੀਰ ਸਿੰਘ ਡੰਗ ਵੱਲੋਂ ਮਰੀਜ਼ਾਂ ਦੀ ਸੁਚੱਜੀ ਤਰੀਕੇ ਨਾਲ ਜਾਂਚ ਕੀਤੀ ਗਈ। ਡਾਕਟਰਾਂ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਟ੍ਰੱਸਟ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਹਰਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਕੈਂਪ ਵਿਚ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਹਿੱਸਾ ਲਿਆ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪਰੇਸ਼ਨ ਦੀ ਲੋੜ ਹੈ, ਉਨ੍ਹਾਂ ਦੀ ਚੋਣ ਕਰ ਲਈ ਗਈ ਹੈ। ਉਨ੍ਹਾਂ ਦੇ ਆਪਰੇਸ਼ਨ ਸੀਐੱਮਸੀ ਹਸਪਤਾਲ ਵਿਚ ਕਰਵਾਏ ਜਾਣਗੇ ਅਤੇ ਸਾਰਾ ਖਰਚਾ ਟ੍ਰੱਸਟ ਵੱਲੋਂ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੱਸਟ ਦੇ ਸਰਪ੍ਰਸਤ ਸਵਰਨ ਸਿੰਘ ਵੱਲੋਂ ਮਨੁੱਖਤਾ ਦੀ ਸੇਵਾ ਲਈ ਇਸ ਤਰ੍ਹਾਂ ਦੇ ਕੈਂਪ ਲਗਾਉਣ ਦੀ ਪ੍ਰੰਪਰਾ ਅੱਗੇ ਵੀ ਜਾਰੀ ਰਹੇਗੀ, ਤਾਂ ਜੋ ਲੋੜਵੰਦ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਸਕੇ। ਇਸ ਮੌਕੇ ਜਗਜੀਤ ਸਿੰਘ ਜੱਗਾ, ਬਾਬਾ ਅਜੀਤ ਸਿੰਘ, ਕਰਮਵੀਰ ਸਿੰਘ ਮੱਕੜ, ਜਸਦੀਪ ਸਿੰਘ ਕਾਉਂਕੇ, ਪ੍ਰਿਤਪਾਲ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬੱਤਰਾ, ਬਲਜਿੰਦਰ ਸਿੰਘ ਅਤੇ ਗੁਰਚਰਨ ਸਿੰਘ ਗੁਰੂ ਵੀ ਹਾਜ਼ਰ ਸਨ।