ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ
ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Sun, 05 Apr 2026 06:50 PM (IST)
Updated Date: Sun, 05 Apr 2026 06:52 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਸਮੇਤ ਸਮੂਹ ਪਰਿਵਾਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਨੇਵਾਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਭੋਗ ਪੈਣ ਉਪਰੰਤ ਭਾਈ ਅਮਰਜੀਤ ਸਿੰਘ (ਨਾਨਕਸਰ ਵਾਲੇ) ਵੱਲੋਂ ਆਪਣੇ ਜੱਥੇ ਸਮੇਤ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਸਮਾਗਮ ਦੇ ਅੰਤ ਵਿੱਚ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਵਲੋਂ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ ਅਤੇ ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀਆਂ ਪੋਤੀਆਂ ਕੈਬਲੀਨ ਧਾਲੀਵਾਲ ਅਤੇ ਐਸਵੀਨ ਧਾਲੀਵਾਲ ਵੱਲੋਂ ਇੰਗਲੈਂਡ ਵਿੱਚ ਕਰਾਟਿਆਂ ਦੌਰਾਨ ਵੱਡੀ ਪੋਤੀ ਕੈਬਲੀਨ ਧਾਲੀਵਾਲ ਵੱਲੋਂ 14 ਤਗਮੇ ਅਤੇ ਛੋਟੀ ਪੋਤੀ ਐਸਵੀਨ ਧਾਲੀਵਾਲ ਵੱਲੋਂ 3 ਤਗ਼ਮੇ ਜਿੱਤ ਕੇ ਸਾਹਨੇਵਾਲ ਦਾ ਇੰਗਲੈਂਡ ਦੀ ਧਰਤੀ ਤੇ ਨਾਮ ਰੋਸ਼ਨ ਕੀਤਾ। ਇਨ੍ਹਾਂ ਬੱਚਿਆਂ ਵੱਲੋਂ ਜਿੱਥੇ ਸਾਹਨੇਵਾਲ ਦਾ ਨਾਮ ਰੋਸ਼ਨ ਕੀਤਾ ਉੱਥੇ ਹੀ ਧਾਲੀਵਾਲ ਪਰਿਵਾਰ ਦਾ ਸਿਰ ਵੀ ਉੱਚਾ ਕੀਤਾ। ਇਨ੍ਹਾਂ ਬੱਚਿਆਂ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਮਾਗਮ ਵਿੱਚ ਪਹੁੰਚ ਕੇ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ, ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਦਲਜੀਤ ਸਿੰਘ ਬੱਗਾ,ਭਾਜਪਾ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ, ਭਾਜਪਾ ਜ਼ਿਲ੍ਹਾ ਦਿਹਾਤੀ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਪ੍ਰਧਾਨ ਰਾਜਦੀਪ ਭਾਟੀਆ,ਪ੍ਰਧਾਨ ਪੂਜਾ ਰਾਣੀ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਪਲਵਿੰਦਰ ਸਿੰਘ ਸੰਧੂ,ਪ੍ਰਧਾਨ ਬਲਜੀਤ ਸਿੰਘ ਹਰਾ,ਓਮਪ੍ਰਕਾਸ਼ ਗੋਇਲ, ਪ੍ਰਧਾਨ ਗੁਰਦੀਪ ਸਿੰਘ ਕੌਲ, ਮਨਜਿੰਦਰ ਸਿੰਘ ਭੋਲਾ, ਪ੍ਰਧਾਨ ਜਸਕਰਨ ਸਿੰਘ ਲਾਲੀ, ਧਰਮਿੰਦਰ ਕੁਮਾਰ ਕਾਲੀ,ਮਲਕੀਤ ਸਿੰਘ ਹਰਾ, ਪ੍ਰਧਾਨ ਕੀਰਤਨ ਸਿੰਘ ਬੱਬੂ, ਗੁਰਮੀਤ ਸਿੰਘ ਪੱਪੂ, ਪ੍ਰਭਜੋਤ ਸਿੰਘ ਖਾਲਸਾ, ਪ੍ਰਧਾਨ ਮਨਧੀਰ ਸਿੰਘ ਧੀਰਾ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ, ਪ੍ਰਧਾਨ ਰਵਿੰਦਰ ਸਿੰਘ ਖਾਲਸਾ, ਪ੍ਰਧਾਨ ਗੁਰਦੀਪ ਸਿੰਘ, ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਪ੍ਰਧਾਨ ਦਵਿੰਦਰ ਸਿੰਘ ਝੱਜ, ਸਰਬਜੀਤ ਸਿੰਘ ਗਰੇਵਾਲ ਆਦਿ ਭਾਰੀ ਗਿਣਤੀ ਵਿੱਚ ਇਲਾਕਾ ਭਰ ਦੀਆਂ ਸੰਗਤਾਂ ਹਾਜ਼ਰ ਸਨ। ---