ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਇਕੱਠ 1 ਮਈ ਨੂੰ
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਇਕੱਠ 1 ਮਈ ਨੂੰ
Publish Date: Sun, 05 Apr 2026 06:53 PM (IST)
Updated Date: Sun, 05 Apr 2026 06:55 PM (IST)

ਸੁਖਦੇਵ ਸਲੇਮਪੁਰੀ,ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਇੱਕ ਮੀਟਿੰਗ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਭਜਨ ਸਿੰਘ ਗਿੱਲ, ਬਾਜ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਕੁਲਵਰਨ ਸਿੰਘ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ, ਅਤੇ ਗੁਲਜਾਰ ਖਾਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਮੰਗਾਂ ਨੂੰ ਬਹਾਲ ਕਰਾ ਕੇ ਲਾਗੂ ਕਰਾਉਣ ਲਈ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਕਨਵੈਂਸ਼ਨ ਕਰਕੇ ਸਰਕਾਰ ਦੇ ਪੈਰਾਂ ਥੱਲੇ ਅੱਗ ਬਾਲਣ ਲਈ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਆਖਿਆ ਕਿ 01 ਮਈ ਨੂੰ ਮਜ਼ਦੂਰ ਦਿਹਾੜੇ ਮੌਕੇ ਸਮੁੱਚੇ ਪੰਜਾਬ ਅੰਦਰ ਸਾਂਝੇ ਤੌਰ ’ਤੇ ਬਾਕੀ ਟ੍ਰੇਡ ਯੂਨੀਅਨ ਅਤੇ ਮਜ਼ਦੂਰ ਜਮਾਤ ਨਾਲ ਰਲ ਕੇ ਸਾਂਝੇ ਸੰਘਰਸ਼ ਇੱਕਠ ਕੀਤੇ ਜਾਣਗੇ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਸਾਥੀ ਸੁਰਿੰਦਰ ਰਾਮ ਕੁੱਸਾ, ਕੁਲਵੰਤ ਸਿੰਘ, ਸੁਖਮਿੰਦਰ ਸਿੰਘ, ਕੁਲਦੀਪ ਸਿੰਘ ਦੌੜਕਾ, ਬਿਕਰ ਸਿੰਘ, ਗੁਰਮੇਲ ਸਿੰਘ ਮੈਲਡੇ, ਜਗਮੇਲ ਸਿੰਘ, ਮਨਜੀਤ ਸਿੰਘ ਗਿੱਲ, ਰਛਪਾਲ ਸਿੰਘ, ਹਰਜੀਤ ਸਿੰਘ, ਕੇਵਲ ਸਿੰਘ, ਬਨਵੈਤ ਸਿੰਘ,ਅਤਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।