ਸ੍ਰੀ ਹਰਿਕ੍ਰਿਸ਼ਨ ਸਾਹਿਬ ਸਕੂਲ ਦੇ ਅਕਾਦਮਿਕ ਸੈਸ਼ਨ ’ਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ
ਸ੍ਰੀ ਹਰਿਕ੍ਰਿਸ਼ਨ ਸਾਹਿਬ ਸਕੂਲ ਦੇ ਅਕਾਦਮਿਕ ਸੈਸ਼ਨ ’ਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ
Publish Date: Tue, 07 Apr 2026 06:16 PM (IST)
Updated Date: Tue, 07 Apr 2026 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸਕੈਡੰਰੀ ਸਕੂਲ ਡਾਬਾ ਰੋਡ ਵਿਖੇ ਅਕਾਦਮਿਕ ਸੈਸ਼ਨ 2026- 2027 ਵਿਚ ਵਿਦਿਆਰਥੀਆਂ ਦਾ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵੈਲਕਮ ਟੂ ਸਕੂਲ ਦੇ ਪੋਪਸੀਕਲ ਦੇ ਕੇ ਸਵਾਗਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਦਾ ਨਵੇਂ ਸੈਸ਼ਨ ਵਿਚ ਤਹਿ ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿਚ ਉਨਾਂ ਨੂੰ ਜੀਵਨ ਵਿਚ ਹਰ ਪੱਖੋਂ ਅੱਗੇ ਵਧਣ ਵਿਚ ਹਰ ਤਰ੍ਹਾਂ ਨਾਲ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਡਿਜੀਟਲ ਦੌਰ ਵਿਚ ਸਕੂਲ ਵੱਲੋਂ ਬੱਚਿਆਂ ਨੂੰ ਹਰ ਤਰ੍ਹਾਂ ਦੇ ਸਿਖਲਾਈ ਦਿੱਤੀ ਜਾਂਦੀ ਹੈ। ਉਨਾਂ ਬੱਚਿਆਂ ਨੂੰ ਜੀਵਨ ਵਿਚ ਚੰਗੇ ਇਨਸਾਨ ਬਣਨ ਅਤੇ ਵਿੱਦਿਆ ਦੇ ਖੇਤਰ ਵਿਚ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।