ਡਾ: ਅੰਬੇਡਕਰ ਦੇ 135ਵੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਡਾ: ਅੰਬੇਡਕਰ ਦੇ 135ਵੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Tue, 14 Apr 2026 06:12 PM (IST)
Updated Date: Tue, 14 Apr 2026 06:15 PM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਬਾਬਾ ਸਾਹਿਬ ਡਾ. ਬੀਆਰ. ਅੰਬੇਡਕਰ ਦਾ 135ਵਾਂ ਜਨਮ ਦਿਵਸ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਵਾਰਡ ਨੰਬਰ 94 ਦੇ ਕੌਂਸਲਰ ਅਮਨ ਬੱਗਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਅੰਬੇਡਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਸੂਬੇ ਅੰਦਰ ਸਤਾ ਸੰਭਾਲੀ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਰਕਾਰ ਕਰਨ ਲਈ ਪੂਰੀ ਲਗਨ ਨਾਲ ਦਿਨ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਵੱਲੋਂ ਜਾਤ ਪਾਤ ਰਹਿਤ ਨਿਰੋਏ ਸਮਾਜ ਦੀ ਕੀਤੀ ਹੋਈ ਸਿਰਜਣਾ ਜਿਵੇਂ ਸਾਨੂੰ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਿਸ਼ਵ ਰਤਨ ਡਾਕਟਰ ਬੀਆਰ ਅੰਬੇਡਕਰ ਮਮੋਰੀਅਲ ਲਾਇਬਰੇਰੀ ਦਾ ਉਦਘਾਟਨ ਚੌਧਰੀ ਮਦਨ ਲਾਲ ਬੱਗਾ ਅਤੇ ਕੌਸਲਰ ਅਮਨ ਬੱਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਲਾਕੇ ਦੀ ਡਿਵੈਲਮੈਂਟ ਲਈ ਤੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਭੌਰਾ ਕਾਲੋਨੀ-ਬੀ ਦੇ ਲੰਗਰ ਹਾਲ ਦੀ ਉਸਾਰੀ ਵਾਸਤੇ ਵਿਸ਼ੇਸ਼ ਗ੍ਰਾਂਟ ਫੌਰੀ ਤੌਰ ’ਤੇ ਦੇਣ ਦਾ ਵੀ ਐਲਾਨ ਕੀਤਾ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਬੱਗਾ ਨੂੰ ਭਾਰਤ ਦੇ ਸੰਵਿਧਾਨ ਦੀ ਕਾਪੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਘਰ ਦੇ ਜਨਰਲ ਸਕੱਤਰ ਰੇਸ਼ਮ ਸਿੱਧੂ ਨੇ ਬਾਬਾ ਸਾਹਿਬ ਡਾ: ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਅੰਬੇਡਕਰ ਦੇ ਕਹੇ ਅਨੁਸਾਰ ਅਪਣੇ ਮਨੁੱਖੀ ਜੀਵਨ ਦੇ ਵਿਕਾਸ ਦੇ ਮੂਲ ਸਰੋਤ ਨੂੰ ਅਪਣਾ ਕੇ ਵਿੱਦਿਅਕ ਹੋਣਾ,ਸੰਗਠਿਤ ਹੋਣ ਲਈ ਸਮਾਜ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤਰਸੇਮ ਲਾਲ, ਸ਼ੰਕਰ ਦਾਸ ਲੋਈ, ਬਿਮਲ ਚੰਦਰ ਚੁੰਬਰ, ਹਰਮੇਸ਼ ਕਲੇਰ, ਹਰਮੇਸ਼ ਜਨਾਗਲ, ਹਰਜਿੰਦਰ ਭੱਟ, ਰਾਜ ਕੁਮਾਰ, ਅਜੀਤ ਸਿੰਘ, ਸੁੱਖਾ ਰਾਮ, ਚੰਨਣ ਰਾਮ, ਗੁਰਚਰਨ ਸਿੰਘ, ਹਰਭਜਨ ਸਿੰਘ ਅਤੇ ਹਰਮਨ ਮਾਨ ਆਦਿ ਨੇ ਵੀ ਸੰਬੋਧਨ ਕਰਦਿਆਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ। ਇਸ ਮੌਕੇ ਪਹੁੰਚੀਆਂ ਸੰਗਤਾਂ ਨੂੰ ਲੰਗਰ ਅਤੁੱਟ ਵਰਤਾਏ ਗਏ।