ਖਾਲਸਾ ਮਾਡਲ ਹਾਈ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਖਾਲਸਾ ਮਾਡਲ ਹਾਈ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Wed, 15 Apr 2026 06:45 PM (IST)
Updated Date: Thu, 16 Apr 2026 04:06 AM (IST)
ਫੋਟੋ ਨੰਬਰ-37 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਖਾਲਸਾ ਮਾਡਲ ਹਾਈ ਸਕੂਲ ਮੇਹਰਬਾਨ ਰਾਹੋ ਰੋਡ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਗਿਆ ਅੱਠਵੀਂ ਜਮਾਤ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ 100 ਫ਼ੀਸਦੀ ਰਿਹਾ । ਇਨ੍ਹਾਂ ਨਤੀਜਿਆਂ ਵਿੱਚ ਕਲਾਸ ਚੋਂ ਨਵਜੋਤ ਕੌਰ ਨੇ 93.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸਮਰਿਤੀ ਨੇ 90.5 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਲਵਲੀ ਨੇ 86.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ । ਇਸ ਮੌਕੇ ਤੇ ਸਕੂਲ ਦੇ ਪ੍ਰਧਾਨ ਗੁਰਸੇਵਕ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਲਖਬੀਰ ਕੌਰ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਤਾ ਪਿਤਾ ਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।