ਐਵਰਸ਼ਾਈਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
ਐਵਰਸ਼ਾਈਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Wed, 15 Apr 2026 06:47 PM (IST)
Updated Date: Thu, 16 Apr 2026 04:06 AM (IST)
ਫੋਟੋ ਨੰਬਰ-34 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਐਵਰਸ਼ਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਨਤੀਜੇ ਦੇ ਕੇ ਆਪਣੀ ਗੁਣਵੱਤਾ ਸਾਬਤ ਕੀਤੀ ਹੈ। ਸਕੂਲ ਨੇ 100 ਫ਼ੀਸਦੀ ਪਾਸ ਪ੍ਰਤੀਸ਼ਤਤਾ ਪ੍ਰਾਪਤ ਕੀਤੀ, ਜੋ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਸਮਰਪਣ ਦਾ ਪ੍ਰਮਾਣ ਹੈ। ਪ੍ਰਿੰਜਲ ਨੇ 95.5 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਸੀਆ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਰਾਧਿਕਾ ਨੇ 87.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਸਕੂਲ ਦਾ ਨਾਮ ਰੌਸ਼ਨ ਹੋਇਆ। ਸਕੂਲ ਪ੍ਰਧਾਨ ਡਾ. ਭਰਤ ਦੁਆ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਡਾਇਰੈਕਟਰ ਅਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਸੁਨੀਤਾ ਕੁਮਾਰੀ ਨੇ ਵਿਦਿਆਰਥੀਆਂ ਦੀ ਸਫਲਤਾ ਦਾ ਜਸ਼ਨ ਉਨ੍ਹਾਂ ਨੂੰ ਮਠਿਆਈਆਂ ਭੇਟ ਕਰ ਕੇ ਤੇ ਭਵਿੱਖ ਵਿੱਚ ਹੋਰ ਉਚਾਈਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਕੇ ਮਨਾਇਆ।