ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖਸ਼ ਕੇ ਸਿੱਖੀ ਨੂੰ ਨਵਾਂ ਮੋੜ ਦਿੱਤਾ : ਪ੍ਰਿੰਸੀਪਲ
ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖਸ਼ ਕੇ ਸਿੱਖੀ ਨੂੰ ਨਵਾਂ ਮੋੜ ਦਿੱਤਾ-ਪ੍ਰਿੰਸੀਪਲ ਪੂਨਮ ਸ਼ਰਮਾ
Publish Date: Wed, 15 Apr 2026 06:59 PM (IST)
Updated Date: Thu, 16 Apr 2026 04:06 AM (IST)

- ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਖ਼ਾਲਸਾ ਪੰਥ ਸਾਜਨਾ ਦਿਵਸ ਮਨਾਇਆ ਫੋਟੋ ਨੰਬਰ-13,14,15 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾਬਾ ਰੋਡ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਸਕੂਲ ਦੇ ਵਿਹੜੇ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਜਿੱਥੇ ਸਵੇਰ ਦੀ ਸਭਾ ਵਿੱਚ ਖ਼ਾਲਸਾ ਰੂਪ ਵਿੱਚ ਸਜੇ ਹੋਏ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਉੱਥੇ ਇਸ ਖਾਸ ਦਿਹਾੜੇ ਨਾਲ ਸਬੰਧਿਤ ਭਾਸ਼ਣ, ਕਵਿਤਾ ਅਤੇ ਧਾਰਮਿਕ ਗੀਤ ਵੀ ਪੇਸ਼ ਕੀਤੇ ਗਏ। ਬੱਚਿਆਂ ਲਈ ਕਵਿੱਜ਼ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਨਾਲ ਸਬੰਧਿਤ ਸਵਾਲ ਕੀਤੇ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ।। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਆਪਣੇ ਸ਼ਬਦਾਂ ਵਿੱਚ ਕਿਹਾ ਕਿ ਸਕੂਲ ਵਿੱਚ ਅੱਜ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮਨਾਉਣ ਦਾ ਮੁੱਖ ਮਕਸਦ ਇਹੀ ਹੈ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਰੱਖਿਆ ਜਾ ਸਕੇ ਜੋ ਕਿ ਸਾਡਾ ਵਡਮੁੱਲਾ ਸਰਮਾਇਆ ਹਨ। ਉਨ੍ਹਾਂ ਇਹ ਵੀ ਕਿਹਾ ਇਹ ਕਿਤਾਬਾਂ ਦਾ ਹਿੱਸਾ ਬਣ ਚੁੱਕੇ ਤਿਉਹਾਰ ਅਤੇ ਇਤਿਹਾਸ ਨੂੰ ਬੱਚਿਆਂ ਦੇ ਸਾਹਮਣੇ ਪੇਸ਼ ਕਰਨ ਲਈ ਸਾਡੇ ਕੋਲ ਸਕੂਲ ਇੱਕ ਸੱਚਾ ਸੁੱਚਾ ਵਸੀਲਾ ਹੈ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖਸ਼ ਕੇ ਸਿੱਖੀ ਨੂੰ ਨਵਾਂ ਮੋੜ ਦਿੱਤਾ ਅਤੇ ਸਿੰਘ ਸਜਾਏ। ਸਾਰੇ ਬੱਚਿਆਂ ਨੇ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪਾ ਕੇ ਖੂਬ ਰੌਣਕਾਂ ਲਾਈਆਂ। ਮੁੱਕਦੀ ਗੱਲ ਸਕੂਲ ਦੇ ਵਿਹੜੇ ਵਿੱਚ ਰੰਗਲਾ ਪੰਜਾਬ ਨਜ਼ਰ ਆਇਆ। ਅੰਮ੍ਰਿਤ ਛਕਾ ਕੇ ਜਾਤ-ਪਾਤ ਦਾ ਭੇਦ ਭਾਵ ਮਿਟਾਇਆ : ਅਮਨਪ੍ਰੀਤ ਕੌਰ ਗੁਰਦੁਆਰਾ ਗੁਰੂ ਕਾ ਬਾਗ ਕਰੋਲ ਬਾਗ ਜੱਸੀਆਂ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਕੌਮੀ ਵਿਰਸਾ ਸੰਭਾਲ ਸੇਵਾ ਸੋਸਾਇਟੀ ਵੱਲੋਂ ਕੀਰਤਨ, ਕਵਿਤਾਵਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਆਏ ਹੋਏ ਸਾਰੇ ਹੀ ਮੈਂਬਰਾਂ ਅਤੇ ਬੱਚਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਕੌਮੀ ਵਿਰਸਾ ਸੰਭਾਲ ਸੇਵਾ ਸੁਸਾਇਟੀ ਦੇ ਸੰਚਾਲਕ ਬੀਬੀ ਅਮਨਪ੍ਰੀਤ ਕੌਰ ਨੇ ਕਿਹਾ ਕਿ ਹਰ ਕਿਸੇ ਨੂੰ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਗੁਰੂ ਸਾਹਿਬ ਨੇ ਇਸ ਦਿਨ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਪੰਜ ਪਿਆਰੇ ਸਾਜੇ ਜਿਸ ਨਾਲ ਜਾਤ ਪਾਤ ਦਾ ਭੇਦ ਭਾਵ ਖਤਮ ਕੀਤਾ ਅਤੇ ਸੰਗਤਾਂ ਨੂੰ ਬਰਾਬਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ, ਜਸਪ੍ਰੀਤ ਸਿੰਘ, ਨਰਿੰਦਰ ਸਿੰਘ, ਕਮਲਪ੍ਰੀਤ ਸਿੰਘ ਅਤੇ ਹੋਰ ਮੈਂਬਰ ਸ਼ਾਮਲ ਸਨ।