ਵਿਸਾਖੀ ਅਤੇ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ
ਵਿਸਾਖੀ ਅਤੇ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ
Publish Date: Wed, 15 Apr 2026 07:05 PM (IST)
Updated Date: Thu, 16 Apr 2026 04:07 AM (IST)

ਫੋਟੋ ਨੰਬਰ-38 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਨਨਕਾਣਾ ਸਾਹਿਬ ਐਜੂਕੇਸ਼ਨਲ ਟੱਰਸਟ ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿੱਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਤੇ ਅਧਿਆਪਕਾ ਵੱਲੋਂ ਸ੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਅਤੇ ਬੱਚਿਆਂ ਦੁਆਰਾ ਕੀਰਤਨ ਗਾਇਨ ਕਰਨ ਉਪਰੰਤ ਛੇ ਪੌੜੀਆਂ ਆਨੰਦ ਸਾਹਿਬ ਅਤੇ ਅਰਦਾਸ ਕੀਤੀ ਗਈ । ਬੱਚਿਆਂ ਨੂੰ ਇਤਿਹਾਸਿਕ, ਧਾਰਮਿਕ ਅਤੇ ਕਿਸਾਨਾਂ ਨਾਲ ਸੰਬੰਧਿਤ ਇਸ ਦਿਹਾੜੇ ਬਾਰੇ ਜਾਣਕਾਰੀ ਦਿੱਤੀ ਗਈ । ਕਿੰਡਰ-ਗਾਰਡਨ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਫੈਂਸੀ-ਡਰੈਸ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵੱਲੋਂ ਕਵਿਤਾਵਾਂ, ਗੀਤ ਅਤੇ ਭੰਗੜਾ/ ਗਿੱਦਾ ਪਾ ਕੇ ਇਹ ਦਿਨ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜਾਣੂ ਕਰਵਾਉਂਦਿਆ ਕਿਹਾ ਕਿ ਉਸ ਸਮੇ ਅਤਿਆਚਾਰ ਨੂੰ ਰੋਕਣ ਲਈ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ। ਇਸ ਦਾ ਸਬੰਧ ਜੱਲਿਆਵਾਲਾ ਬਾਗ਼ ਸਾਕੇ ਨਾਲ ਵੀ ਜਿੱਥੇ ਅੰਗਰੇਜੀ ਹਾਕਮ ਜਨਰਲ ਡਾਇਰ ਨੇ ਨਿਹੱਥੇ ਭਾਰਤੀਆ ਤੇ ਤੋਪਾ ਤੇ ਗੋਲਿਆ ਦਾ ਮੀਂਹ ਵਰ੍ਹਾ ਕੇ ਸੈਂਕੜੇ ਭਾਰਤੀ ਨੂੰ ਸ਼ਹੀਦ ਕੀਤਾ। ਇਸ ਦਿਨ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੱਡਦਾ ਹੈ ਅਤੇ ਉਸ ਦੀ ਸਾਂਭ ਸੰਭਾਲ ਕਰਦਾ ਹੈ । ਡਾ. ਭੀਮਰਾਉ ਅੰਬੇਦਕਰ ਦਾ ਜਨਮ ਦਿਹਾੜਾ ਹੋਣ ਕਾਰਨ ਉਹਨਾ ਦੀ ਵੀ ਉਪਲਬਦੀਆ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਵੱਲੋਂ ਅਧਿਆਪਕਾ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਗੁਰੂ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।