ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ
ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ
Publish Date: Wed, 15 Apr 2026 07:49 PM (IST)
Updated Date: Thu, 16 Apr 2026 04:09 AM (IST)

ਫੋਟੋ ਨੰਬਰ-16 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਸਾਇਟੀ ਦੇ ਸੇਵਾਦਾਰ ਬਲਦੇਵ ਸਿੰਘ ਸੰਧੂ ਅਤੇ ਬਹਾਦਰ ਸਿੰਘ ਢਿੱਲੋਂ ਦੀ ਦੇਖਰੇਖ ਹੇਠ 883ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਕਰਨ ਸਮੇਂ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਲੋੜਵੰਦ ਮਰੀਜ਼ਾਂ ਲਈ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਖੂਨਦਾਨ ਕੈਂਪਾਂ ਰਾਹੀਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆ ਨੂੰ ਬਚਾਇਆ ਜਾ ਸਕਦਾ ਹੈ। ਇਸ ਸਮੇਂ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚੇ ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਟ੍ਰਸਟ ਲੁਧਿਆਣਾ, ਜੱਥੇਦਾਰ ਤਰਨਜੀਤ ਸਿੰਘ ਨਿਮਾਣਾ,ਸਮਾਜ ਸੇਵੀ ਸਾਨਿਯਾ ਸ਼ਰਮਾ ਨੇ ਸਾਬਕਾ ਈਟੀਓ ਗੁਰਦੀਪ ਸਿੰਘ ਕੌਲ ਸਮੇਤ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 52 ਬਲੱਡ ਗੁਰੂ ਨਾਨਕ ਹਸਤਪਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਹਰਾ ਮੀਤ ਪ੍ਰਧਾਨ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ ਹਰਾ,ਅਵਤਾਰ ਸਿੰਘ, ਕੁਲਦੀਪ ਸਿੰਘ ਦੀਪਾ, ਕੁਲਜੀਤ ਸਿੰਘ ਹਰਾ, ਜਸਵੀਰ ਸ਼ਾਹ ਸਿਘ, ਯਾਦਵਿੰਦਰ ਸਿੰਘ ਸਾਹਨੇਵਾਲ, ਦਿਨੇਸ਼ ਰਾਠੌਰ ਆਦਿ ਹਾਜ਼ਰ ਸਨ।