ਡਾ. ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ
ਡਾ:ਭੀਮ ਰਾਓ ਅੰਬੇਦਕਰ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਭੇਟ ਕੀਤੀਆਂ
Publish Date: Wed, 15 Apr 2026 08:14 PM (IST)
Updated Date: Thu, 16 Apr 2026 04:09 AM (IST)
ਫੋਟੋ ਨੰਬਰ-29 ਸੁਖਦੇਵ ਸਲੇਮਪੁਰੀ, ਪੰਜਾਬ ਜਾਗਰਣ, ਲੁਧਿਆਣਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ 135 ਵੇਂ ਜਨਮ ਦਿਹਾੜੇ ਮੌਕੇ ਸਮਾਜ ਸੇਵਕ ਅਤੇ ਪਰਮ ਗੁਰੂ ਡਾ:ਅਰੁਣ ਸਿੱਧੂ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਲਾਗੇ ਡਾ:ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ ਅੰਬੇਦਕਰ ਕਿਸੇ ਇੱਕ ਵਿਸ਼ੇਸ਼ ਵਰਗ ਦੇ ਹੀ ਨਹੀਂ ਬਲਕਿ ਭਾਰਤ ਦੇ ਹਰ ਵਰਗ ਦੇ ਲੋਕਾਂ ਦੇ ਰਹਿਬਰ ਸਨ। ਉਹ ਹਮੇਸ਼ਾ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਦੇ ਰਹੇ। ਇਸ ਮੌਕੇ ਪ੍ਰੇਮ ਕੁਮਾਰ ਅਤੇ ਨੌਜਵਾਨ ਆਗੂ ਰਿਤੇਸ਼ ਕੁਮਾਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।