ਐਵਰੇਸਟ ਪਬਲਿਕ ਸਕੂਲ ਦਾ ਸੀਬੀਐਸਈ 10ਵੀਂ ਦਾ ਨਤੀਜਾ ਰਿਹਾ 100 ਫੀਸਦੀ
ਐਵਰੇਸਟ ਪਬਲਿਕ ਸਕੂਲ ਦਾ ਸੀਬੀਐਸਈ 10ਵੀਂ ਦਾ ਨਤੀਜਾ ਰਿਹਾ 100 ਫੀਸਦੀ
Publish Date: Thu, 16 Apr 2026 06:20 PM (IST)
Updated Date: Thu, 16 Apr 2026 06:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਐਵਰੈਸਟ ਪਬਲਿਕ ਸਕੂਲ, ਮੋਤੀ ਨਗਰ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀਂ ਸੀਬੀਐੱਸਈ 10ਵੀਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਪੂਨਮ ਨੇ ਕਿਹਾ ਕਿ ਸਕੂਲ ਦਾ ਸਮੁੱਚਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਵਿਚੋਂ ਸਮਾਖਿਆ ਨੇ 92.2 ਫ਼ੀਸਦੀ ਅੰਕ ਪ੍ਰਾਪਤ ਕੀਤੇ। ਅੰਕੁਸ਼ ਪਾਸਵਾਨ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕੀਤੇ। ਅਸ਼ਿਤਾ ਸ਼ਰਮਾ ਨੇ 89.2 ਫ਼ੀਸਦੀ ਅੰਕ ਪ੍ਰਾਪਤ ਕੀਤੇ। ਗੁਰਲੀਨ ਕੌਰ ਨੇ ਸਮਾਜਿਕ ਵਿਗਿਆਨ ਵਿੱਚ 93 ਫ਼ੀਸਦੀ, ਪੰਜਾਬੀ ਵਿਚ 95 ਫ਼ੀਸਦੀ, ਖੁਸ਼ਬੂ ਰਾਣੀ ਨੇ ਪੰਜਾਬੀ ਵਿਚ 92 ਫ਼ੀਸਦੀ ਅਤੇ ਫਾਤਿਮਾ ਨੇ ਅੰਗਰੇਜ਼ੀ ਵਿਚ 90 ਫ਼ੀਸਦੀ, ਪੰਜਾਬੀ ਵਿਚ 90 ਫ਼ੀਸਦੀ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਪੂਨਮ ਨੇ ਦੱਸਿਆ ਕਿ 10 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 93 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ, ਅਤੇ 20 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜੋ ਕਿ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ। ਸਕੂਲ ਡਾਇਰੈਕਟਰ ਆਸ਼ਾ ਸ਼ਰਮਾ ਨੇ ਇਸ ਮੌਕੇ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਕਾਰਨ ਸੰਭਵ ਹੋਈ ਹੈ। ਇਸ ਤੋਂ ਇਲਾਵਾ, ਸਕੂਲ ਪ੍ਰਬੰਧਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰੇਗੀ। ਇਸ ਮੌਕੇ ਪੂਜਾ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।