ਲੁਧਿਆਣਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ, ਵੱਖ-ਵੱਖ ਥਾਵਾਂ ਤੋਂ ਮੁਲਜ਼ਮ ਗ੍ਰਿਫਤਾਰ
ਲੁਧਿਆਣਾ ਪੁਲਿਸ ਦੀ ਨਸ਼ਿਆਂ ਦੇ ਖਿਲਾਫ ਕਾਰਵਾਈ, ਵੱਖ-ਵੱਖ ਥਾਵਾਂ ਤੋਂ ਮੁਲਜਮ ਗ੍ਰਿਫਤਾਰ
Publish Date: Mon, 20 Apr 2026 06:06 PM (IST)
Updated Date: Mon, 20 Apr 2026 06:09 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਪੁਲਿਸ ਨੇ ਨਸ਼ਾ ਕਰ ਰਹੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ। ਇਸੇ ਤਰ੍ਹਾਂ ਪੁਲਿਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਪੰਜ ਤੇ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਕੋਰਟ ਕੰਪਲੈਕਸ ਦੇ ਪਿਛਲੇ ਪਾਸੇ ਮੌਜੂਦ ਸੀ, ਇਸੇ ਦੌਰਾਨ ਪੁਲਿਸ ਨੇ ਖਾਲੀ ਪਲਾਟ ਤੇ ਲਾ ਕੇ ਖੜੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਗਸ਼ਤ ਕਰਦੀ ਹੋਈ ਪਿੰਕ ਪਲਾਜ਼ਾ ਮਾਰਕੀਟ ਦੇ ਲਾਗੇ ਪਹੁੰਚੀ ਤਾਂ ਪੁਲਿਸ ਨੇ ਦੇਖਿਆ ਕਿ ਇਕ ਨੌਜਵਾਨ ਠੇਕੇ ਦੇ ਲਾਗੇ ਬੈਠ ਕੇ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ 20 ਰੁਪਏ ਦੇ ਨੋਟ ਇਕ ਸਿਲਵਰ ਪਰਨੀ ਅਤੇ ਮੋਮੀ ਲਿਫਾਫੇ ਸਣੇ ਹਿਰਾਸਤ ਵਿਚ ਲਿਆ। ਇਸੇ ਤਰ੍ਹਾਂ ਥਾਣਾ ਸ਼ਰਾਬਾ ਨਗਰ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਿਵੇਂ ਹੀ ਪਿੰਡ ਬਾੜੇਵਾਲ ਦੇ ਸ਼ਮਸ਼ਾਨਘਾਟ ਦੇ ਲਾਗੇ ਪਹੁੰਚੀ ਤਾਂ ਪੁਲਿਸ ਨੇ ਦੇਖਿਆ ਕਿ ਸ਼ਮਸ਼ਾਨਘਾਟ ਦੇ ਲਾਗੇ ਬੈਠ ਕੇ ਦੋ ਨੌਜਵਾਨ ਨਸ਼ਾ ਕਰ ਰਹੇ ਸਨ। ਪੁਲਿਸ ਨੇ ਮੌਕੇ ਤੋਂ ਜਨਤਾ ਨਗਰ ਦੇ ਵਾਸੀ ਰਾਹੁਲ ਅਤੇ ਮੁਹੱਲਾ ਕੋਟ ਮੰਗਲ ਸਿੰਘ ਦੇ ਵਾਸੀ ਅੰਸ਼ੂ ਕੁਮਾਰ ਨੂੰ ਹਿਰਾਸਤ ਵਿਚ ਲੈ ਕੇ ਉਹਨਾਂ ਦੇ ਕਬਜ਼ੇ ਵਿਚੋਂ 10 ਰੁਪਏ ਦਾ ਨੋਟ ਇਕ ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ। ਥਾਣਾ ਸਰਾਭਾ ਨਗਰ ਥਾਣਾ ਕੋਤਵਾਲੀ ਅਤੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਵੱਖ-ਵੱਖ ਮੁਕਦਮੇ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।