ਚੋਰੀਸ਼ੁਦਾ ਮੋਟਰਸਾਈਕਲ ਤੇ ਛੇ ਮੋਬਾਈਲ ਫੋਨਾਂ ਸਮੇਤ ਦੋ ਮੁਲਜ਼ਮ ਗ੍ਰਿਫਤਾਰ
ਚੋਰੀਸ਼ੁਦਾ ਮੋਟਰਸਾਈਕਲ ਅਤੇ ਛੇ ਮੋਬਾਈਲ ਫੋਨਾਂ ਸਮੇਤ ਦੋ ਮੁਲਜ਼ਮ ਗ੍ਰਿਫਤਾਰ
Publish Date: Mon, 20 Apr 2026 06:08 PM (IST)
Updated Date: Mon, 20 Apr 2026 06:09 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੇ ਦੋ ਅਜਿਹੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਛੇ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕਰ ਕੇ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਜੋਹਨ ਪੀਟਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਪੁੜੈਣ ਦੇ ਰਹਿਣ ਵਾਲੇ ਰਮਨਾ ਅਤੇ ਇਸਲਾਮਗੰਜ ਕੂਚਾ 11 ਦੇ ਵਾਸੀ ਅਮਿਤ ਸੋਨੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਜੋਹਨ ਪੀਟਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸੀ, ਇਸੇ ਦੌਰਾਨ ਇਤਲਾਹ ਮਿਲੀ ਕਿ ਮੁਲਜ਼ਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ ਅਤੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੋਰੀਸ਼ੁਦਾ ਮੋਬਾਇਲ ਫੋਨ ਵੇਚਣ ਲਈ ਗੀਤਾ ਮੰਦਰ ਥਰੀਕੇ ਰੋਡ ਦੇ ਕੋਲ ਮੌਜੂਦ ਹਨ। ਸੂਚਨਾ ਤੋਂ ਬਾਅਦ ਪੁਲਿਸ ਨੇ ਦਬਿਸ਼ ਦੇ ਕੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਸਪਲੈਂਡਰ ਮੋਟਰਸਾਈਕਲ ਅਤੇ ਛੇ ਮੋਬਾਈਲ ਫੋਨ ਬਰਾਮਦ ਕਰ ਲਏ ਹਨ। ਥਾਣਾ ਸਦਰ ਦੀ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।