ਰੈਸਟੋਰੈਂਟ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ
ਸਰਾਭਾ ਨਗਰ ਵਿੱਚ ਉੱਚੀ ਆਵਾਜ਼ ਵਾਲੇ ਸੰਗੀਤ ਵਜਾਉਣ ਕਾਰਨ ਵਸਨੀਕ ਪਰੇਸ਼ਾਨ
Publish Date: Mon, 20 Apr 2026 06:16 PM (IST)
Updated Date: Mon, 20 Apr 2026 06:18 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿਚ ਦੇਰ ਰਾਤ ਤੱਕ ਉੱਚੀ ਆਵਾਜ਼ ਵਿਚ ਸੰਗੀਤ ਚਲਾਉਣ ਦੇ ਮਾਮਲੇ ਨੇ ਤਣਾਅ ਪੈਦਾ ਕਰ ਦਿੱਤਾ ਹੈ। ਇਲਾਕੇ ਦੇ ਵਸਨੀਕਾਂ ਵੱਲੋਂ ਲਗਾਤਾਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੁਲਿਸ ਨੇ ਊਜੋ ਰੈਸਟੋਰੈਂਟ ਦੇ ਪ੍ਰਬੰਧਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸਰਾਭਾ ਨਗਰ ਦੀ ਰਹਿਣ ਵਾਲੀ ਤ੍ਰਿਪਤਾ ਨੇ ਦੱਸਿਆ ਕਿ ਨੇੜਲੇ ਰੈਸਟੋਰੈਂਟ ਵੱਲੋਂ ਹਰ ਰੋਜ਼ ਦੇਰ ਰਾਤ ਤੱਕ ਬਹੁਤ ਉੱਚੀ ਆਵਾਜ਼ ਵਿਚ ਸੰਗੀਤ ਵਜਾਇਆ ਜਾਂਦਾ ਹੈ। ਇਸ ਕਾਰਣ ਆਲੇ ਦੁਆਲੇ ਦੇ ਲੋਕਾਂ ਨੂੰ ਗੰਭੀਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੀ ਨੀਂਦ ਅਤੇ ਦਿਨਚਰਿਆ ਪ੍ਰਭਾਵਿਤ ਹੋ ਰਹੀ ਹੈ। ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।