ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Fri, 24 Apr 2026 06:35 PM (IST)
Updated Date: Fri, 24 Apr 2026 06:37 PM (IST)

ਸੁਖਦੇਵ ਸਲੇਮਪੁਰੀ,ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ ਨਾਲ ਉਨ੍ਹਾਂ ਦੇ ਦਫਤਰ ਵਿਖੇ ਹੋਈ, ਜਿਸ ਦੌਰਾਨ ਇਕ ਮਹੀਨਾ ਪਹਿਲਾਂ ਜਨਰਲ ਮੈਨੇਜਰ ਨਾਲ ਹੋਈ ਮੀਟਿੰਗ ਵਿਚ ਪੈਨਸ਼ਨਰਾਂ ਦੇ ਕੰਮ ਲੰਮੇ ਸਮੇਂ ਤੋਂ ਦਫ਼ਤਰ ਵਿਚੋਂ ਨਾ ਹੋਣ ਕਾਰਨ ਉਨ੍ਹਾਂ ਨੂੰ ਜਥੇਬੰਦੀ ਵੱਲੋਂ ਮੰਗਾਂ ਦੇ ਨਿਪਟਾਰੇ ਲਈ ਦਿੱਤੇ ਗਏ ਨੋਟਿਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਨੂੰ ਬੁਲਾਏ ਜਾਣ ‘ਤੇ ਜਥੇਬੰਦੀ ਨਾਲ ਸੁਖਾਵੇ ਮਾਹੌਲ ਵਿਚ ਗੱਲਬਾਤ ਹੋਈ। ਇਸ ਮੌਕੇ ਜਨਰਲ ਮੈਨੇਜਰ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਪੜਾਅਵਾਰ ਪਹਿਲ ਦੇ ਆਧਾਰ ‘ਤੇ ਬਿਨਾਂ ਕਿਸੇ ਵਿਤਕਰੇ ਦੇ ਜਲਦੀ ਮਸਲੇ ਹੱਲ ਕਰ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਮੀਟਿੰਗ ਵਿਚ ਪੈਨਸ਼ਨਰ ਭਵਨ ਲੁਧਿਆਣਾ ਦੇ ਸਾਬਕਾ ਚੇਅਰਮੈਨ ਦਲੀਪ ਸਿੰਘ ਅਤੇ ਜਨਰਲ ਸਕੱਤਰ ਨਿਰਮਲ ਸਿੰਘ ਲਲਤੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਜਦਕਿ ਮੀਟਿੰਗ ਵਿਚ ਪ੍ਰਧਾਨ ਰਾਜਿੰਦਰ ਸਿੰਘ ਲਲਤੋਂ, ਉੱਚ ਕਮੇਟੀ ਮੈਂਬਰ ਚੇਅਰਮੈਨ ਨਰਿੰਦਰ ਕੁਮਾਰ ਸੂਦ, ਬਖਸ਼ੀਸ਼ ਲਾਲ, ਬਖਸ਼ੀਸ਼ ਸਿੰਘ, ਬਲਵੀਰ ਸਿੰਘ ਬੌਬੀ, ਪ੍ਰਧਾਨ ਦਰਸ਼ਨ ਸਿੰਘ ਢੋਲੇਵਾਲ, ਜਨਰਲ ਸਕੱਤਰ ਗੁਰਜੀਤ ਸਿੰਘ, ਕੈਸ਼ੀਅਰ ਬੀਰਾ ਸਿੰਘ, ਮੀਤ ਪ੍ਰਧਾਨ ਕੁਲਵੰਤ ਸਿੰਘ, ਸਰਬਜੀਤ ਸਿੰਘ ਮਾਨ , ਹਰਵਿੰਦਰ ਸਿੰਘ ਗਿੱਲ, ਅਵਤਾਰ ਸਿੰਘ ਮੋਂਗਾ, ਰੂਪ ਸਿੰਘ ਮੀਤ ਪ੍ਰਧਾਨ ਮੌਜੂਦ ਸਨ।