ਹੜ੍ਹ ਪ੍ਰਭਾਵਿਤ ਇਲਾਕਿਆਂ |ਚ ਸਾਉਣੀ ਫਸਲਾਂ ਲਈ ਮਿਆਰੀ ਬੀਜ ਸਮੇਂ ਸਿਰ ਮੁਹੱਈਆ ਕਰਵਾਏ ਜਾਣ : ਬੈਨੀਪਾਲ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਉਣੀ ਫਸਲਾਂ ਲਈ ਮਿਆਰੀ ਬੀਜ ਸਮੇਂ ਸਿਰ ਮੁਹੱਈਆ ਕਰਵਾਏ ਜਾਣ- ਬੈਨੀਪਾਲ
Publish Date: Fri, 01 May 2026 06:33 PM (IST)
Updated Date: Fri, 01 May 2026 06:35 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰ ਅਤੇ ਅਗਾਂਹਵਧੂ ਕਿਸਾਨ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਝੋਨੇ ਅਤੇ ਹੋਰ ਸਾਉਣੀ ਦੀਆਂ ਫਸਲਾਂ ਦੇ ਮਿਆਰੀ ਬੀਜ ਹਰ ਕਿਸਾਨ ਤੱਕ ਸਮੇਂ ਸਿਰ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬੇਮੌਸਮੀ ਬਰਸਾਤਾਂ ਅਤੇ ਸਰਕਾਰੀ ਅਣਗਹਿਲੀ ਦੇ ਨਤੀਜੇ ਵਜੋਂ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨੀ ਨੂੰ ਭਾਰੀ ਨੁਕਸਾਨ ਪਹੁੰਚਾਇਆ। ਖਾਸ ਕਰਕੇ ਝੋਨੇ ਦੀ ਪੱਕੀ ਫ਼ਸਲ ਤੇ ਸਾਉਣੀ ਦੀਆਂ ਹੋਰ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ, ਜਿਸ ਕਾਰਨ ਪ੍ਰਭਾਵਿਤ ਇਲਾਕਿਆਂ ਦੇ ਕਿਸਾਨ ਅਗਲੇ ਸੀਜ਼ਨ ਲਈ ਬੀਜ ਸੰਭਾਲਣ ਤੋਂ ਵਾਂਝੇ ਰਹਿ ਗਏ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਮਿਆਰੀ ਬੀਜ ਉਪਲੱਬਧ ਨਾ ਕਰਵਾਏ ਗਏ, ਤਾਂ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ, ਜਿਸਦਾ ਸਿੱਧਾ ਅਸਰ ਖੇਤੀਬਾੜੀ ਅਤੇ ਸੂਬੇ ਦੀ ਅਰਥਵਿਵਸਥਾ ‘ਤੇ ਪਵੇਗਾ।