ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਨਾਮਜ਼ਦ
ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲਾ ਮੁਲਜਮ ਪਤੀ, ਸੱਸ ਸਹੁਰਾ ਅਤੇ ਜੇਠ ਨਾਮਜਦ
Publish Date: Fri, 01 May 2026 07:32 PM (IST)
Updated Date: Fri, 01 May 2026 07:35 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਦਾਜ ਦੇ ਲਾਲਚ ਵਿਚ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਕਰਨ ਦੇ ਮਾਮਲੇ ਵਿਚ ਥਾਣਾ ਹੈਬੋਵਾਲ ਪੁਲਿਸ ਵੱਲੋਂ ਪੀੜਤ ਵਿਆਹੁਤਾ ਦੇ ਪਤੀ, ਸੱਸ, ਸਹੁਰੇ ਅਤੇ ਜੇਠ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਨਿਊ ਸੰਤ ਨਗਰ ਨੇੜੇ ਸੰਗਮ ਪੈਲਸ ਚੌਕ ਦੀ ਰਹਿਣ ਵਾਲੀ ਮਨਵੀਰ ਕੌਰ ਦੇ ਬਿਆਨ ਉੱਪਰ ਉਸ ਦੇ ਪਤੀ, ਸੱਸ, ਸਹੁਰੇ ਅਤੇ ਜੇਠ ਖਿਲਾਫ ਦਰਜ ਕੀਤਾ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਮਨਵੀਰ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਮੁਲਜ਼ਮ ਸੁਮਿਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦਾ ਪਤੀ ਉਸ ਉੱਪਰ ਹੋਰ ਦਾਜ ਲਿਆਉਣ ਲਈ ਮਾਨਸਿਕ ਅਤੇ ਸਰੀਰਕ ਤਸ਼ੱਦਦ ਕਰਨ ਲੱਗ ਗਿਆ। ਪੀੜਤਾ ਮੁਤਾਬਕ ਪਤੀ ਨਾਲ ਮਿਲ ਕੇ ਉਸ ਦੀ ਸੱਸ, ਸਹੁਰਾ ਅਤੇ ਜੇਠ ਉਸ ਨਾਲ ਘਰ ਵਿੱਚ ਛੋਟੀਆਂ ਛੋਟੀਆਂ ਗੱਲਾਂ ਤੋਂ ਲੜਾਈ ਝਗੜਾ ਕਰਦੇ ਅਤੇ ਉਸ ਉੱਪਰ ਵੱਖ ਵੱਖ ਤਰ੍ਹਾਂ ਦੇ ਤਸ਼ੱਦਦ ਕਰਦੇ ਸਨ। ਕਈ ਵਾਰ ਪੰਚਾਇਤੀ ਤੌਰ ਤੇ ਰਾਜੀਨਾਮੇ ਹੋਣ ਦੇ ਬਾਵਜੂਦ ਸਹੁਰੇ ਪਰਿਵਾਰ ਦੇ ਮੈਂਬਰ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਉਨ੍ਹਾਂ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ।