ਅਕਾਲੀ ਜਥਾ ਲੁਧਿਆਣਾ ਸ਼ਹਿਰੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਵੱਲੋਂ ਮੁੱਖ ਮੰਤਰੀ ਮਾਨ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
Publish Date: Sun, 21 Jun 2026 07:07 PM (IST)
Updated Date: Mon, 22 Jun 2026 04:10 AM (IST)

ਹਨੇਰੇ ਦੀ ਦਲਦਲ ’ਚ ਫ਼ਸੇ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣਾ ਦਾ ਸੱਦਾ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਦੱਸਦਿਆਂ ਮਾਨ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਅਕਾਲੀਆਂ ਨੇ ਮੁੱਖ ਮੰਤਰੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਅਕਾਲੀ ਜਥਾ ਲੁਧਿਆਣਾ ਸ਼ਹਿਰੀ ਵੱਲੋਂ ਪੰਜਾਬ ਦੇ ਮੌਜੂਦਾ ਗੰਭੀਰ ਭਖਦੇ ਮਸਲਿਆਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਅਕਾਲੀ ਆਗੂ ਚਰਨਜੀਤ ਸਿੰਘ ਚੰਨੀ ਦੇ ਹੋਟਲ ਹੰਬੜਾ ਰੋਡ ਵਿਖੇ ਰੱਖੀ ਗਈ। ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਰੱਖੀ ਗਈ ਇਸ ਮੀਟਿੰਗ ਦੌਰਾਨ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋ, ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਗਿਆਸਪੁਰਾ, ਪਰਉਪਕਾਰ ਸਿੰਘ ਘੁੰਮਣ, ਜੀਵਨ ਧਵਨ, ਜਗਬੀਰ ਸਿੰਘ ਸੋਖੀ, ਅਮਿਤ ਗੁਸਾਈ, ਆਰਡੀ ਸ਼ਰਮਾ, ਜਥੇਦਾਰ ਕੁਲਦੀਪ ਸਿੰਘ ਖਾਲਸਾ, ਬੀਬੀ ਤਜਿੰਦਰ ਕੌਰ ਸੰਧੂ, ਨਰੇਸ਼ ਧੀਂਗਾਨ, ਹਿਤੇਸ਼ ਇੰਦਰ ਸਿੰਘ ਗਰੇਵਾਲ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਾਰਮਿਕ ਤੌਰ ’ਤੇ ਅਪਰਾਧੀ ਹੋਣ ਵਾਲਾ ਵਿਅਕਤੀ ਸਿਆਸੀ ਰੰਗਤ ਦੇ ਕੇ ਆਪਣਾ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ’ਚ ਇਨ੍ਹਾਂ ਨੇ ਕਾਮਯਾਬ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਪੰਜਾਬ ਦੇ ਹੋਏ ਨਾ ਪੰਜਾਬੀਆਂ ਦੇ ਨਾ ਹੀ ਗੁਰੂ ਸਾਹਿਬ ਦੇ ਹੋਏ। ਬਲਕਿ ਇਨ੍ਹਾਂ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਵੀ ਸਤਿਕਾਰ ਨਹੀਂ ਕਰ ਰਹੇ, ਜਿਸ ਤਰ੍ਹਾਂ ਨੂੰ ਉਨ੍ਹਾਂ ਕਿਹਾ ਕਿ ਪੰਥ ਦੋਖੀ ਪੰਜਾਬ ਵਿਰੋਧੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਾਇਆ ਜਾਵੇ। ਇਸ ਮੌਕੇ ਸਮੂਹ ਬੁਲਾਰਿਆਂ ਨੇ ਆਪਣੇ ਸੰਬੋਧਨ ਸਮੇਂ ਕਿਹਾ ਕਿ ਹਨੇਰੇ ਦੀ ਦਲਦਲ ’ਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਸਮੁੱਚੇ ਪੰਜਾਬੀਆਂ ਨੂੰ ਇਸ ਦੀ ਲੜਾਈ ਇਕੱਠੇ ਹੋ ਕੇ ਲੜਨੀ ਪੈਣੀ ਹੈ ਤੇ ਜੇਕਰ ਕੋਈ ਪੰਜਾਬ ਨੂੰ ਬਚਾ ਸਕਦਾ ਹੈ ਤਾਂ ਸੁਖਬੀਰ ਸਿੰਘ ਬਾਦਲ ਦੇ ਹੱਥ ਪੰਜਾਬ ਦੀ ਵਾਗਡੋਰ ਦੇਣੀ ਬਹੁਤ ਜਰੂਰੀ ਹੈ। ਇਸ ਮੌਕੇ ਹਰਚਰਨ ਸਿੰਘ ਗੋਲਵੜੀਆ, ਗੁਰਮੀਤ ਸਿੰਘ ਕਲਾਰ, ਕੁਲਦੀਪ ਸਿੰਘ ਖਾਲਸਾ, ਜਗਬੀਰ ਸਿੰਘ ਸੋਖੀ,ਅਮਿਤ ਗੋਸਾਈ, ਆਰਡੀ ਸਰਮਾ, ਜਸਪਾਲ ਸਿੰਘ ਗਿਆਸਪੁਰਾ, ਚਰਨਜੀਤ ਸਿੰਘ ਚੰਨੀ, ਸੁਰਜੀਤ ਸਿੰਘ ਦੰਗਾ ਪੀੜਤ, ਬੀਬੀ ਤੇਜੀ ਸੰਧੂ, ਬੀਬੀ ਗੁਰਦੀਪ ਕੌਰ, ਗੁਰਪ੍ਰੀਤ ਕੋਰ ਪ੍ਰੀਤੀ, ਹਰਪ੍ਰੀਤ ਸਿੰਘ ਹੰਸ ਪ੍ਰਧਾਨ ਐਸਓਆਈ, ਬਲਵਿੰਦਰ ਸਿੰਘ ਐਮਡੀ, ਕਮਲਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਲਾਡੀ, ਹਰਜਿੰਦਰ ਸਿੰਘ ਬੋਬੀ ਗਰਚਾ, ਜਗਜੀਤ ਸਿੰਘ ਅਰੋੜਾ, ਗਰਦੀਪ ਸਿੰਘ ਲੀਲ, ਨੇਕ ਸਿੰਘ ਸੇਖੇਵਾਲ, ਸਿਮਰਨ ਉਬਰਾਏ , ਹਰਪ੍ਰੀਤ ਸਿੰਘ ਡੰਗ, ਦਲਵਿੰਦਰ ਸਿੰਘ ਘੁੰਮਣ, ਜੰਗ ਬਹਾਦਰ ਸਿੰਘ, ਮਨਮੋਹਨ ਸਿੰਘ ਮਨੀ, ਜਤਿੰਦਰ ਸਿੰਘ ਖਾਲਸਾ, ਮਾਸਟਰ ਰਣਜੀਤ ਸਿੰਘ, ਇੰਦਰਜੀਤ ਸਿੰਘ ਗਿੱਲ, ਆਕਾਸ਼ਦੀਪ ਸਿੰਘ ਭੱਠਲ, ਕੁਲਵਿੰਦਰ ਕਿੰਦਾ, ਰਾਜਵਿੰਦਰ ਮਾਂਗਟ ਆਦਿ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ ਸਾਹਿਬਾਨ ਅਤੇ ਬੀਬੀਆਂ ਹਾਜ਼ਰ ਸਨ।