ਹਾਈ ਕਮਾਂਡ ਦੇ ਫੈਸਲੇ ਨਾਲ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ : ਮੁਹੰਮਦ ਗੁਲਾਬ ਹਾਈ ਕਮਾਂਡ ਦੇ ਫੈਸਲੇ ਨਾਲ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਮੁਹੰਮਦ ਗੁਲਾਬ
Publish Date: Sat, 04 Jul 2026 07:35 PM (IST)
Updated Date: Sun, 05 Jul 2026 04:06 AM (IST)
ਵੜਿੰਗ ਨੂੰ ਮੁੜ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਰਕਰਾਂ ਅਤੇ ਆਗੂਆਂ ’ਚ ਖੁਸ਼ੀ ਦੀ ਲਹਿਰ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ ਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਨੂੰ ਮੁੜ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੂਬੇ ਭਰ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਫ਼ੈਸਲੇ ਨੂੰ ਪਾਰਟੀ ਲਈ ਨਵੀਂ ਊਰਜਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ । ਲੁਧਿਆਣਾ ਵਿੱਚ ਵੀ ਕਾਂਗਰਸੀ ਵਰਕਰਾਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਇਆ। ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਗੁਲਾਬ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਜਾ ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਜ਼ਮੀਨ ਨਾਲ ਜੁੜੇ ਆਗੂ ਤੇ ਮੁੜ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵੜਿੰਗ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ, ਵਰਕਰਾਂ ਦਾ ਮਨੋਬਲ ਉੱਚਾ ਚੁੱਕਣ ਅਤੇ ਵਿਰੋਧੀ ਧਿਰ ਵਜੋਂ ਲੋਕਾਂ ਦੇ ਮੁੱਦੇ ਬੁਲੰਦ ਕਰਨ ਲਈ ਸਰਾਹਣਯੋਗ ਭੂਮਿਕਾ ਨਿਭਾਈ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ ਅਤੇ ਸਮੁੱਚੀ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਨਾ ਸਿਰਫ਼ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਵਿੱਚ ਵੀ ਕਾਮਯਾਬ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਰ ਵਰਕਰ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਤਿਆਰ ਹਨ । ਇਸ ਮੌਕੇ ਆਗੂਆਂ ਨੇ ਰਾਜਾ ਵੜਿੰਗ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਮੇਹਰਬਾਨ ਇਦਰੀਸੀ, ਮੁਹੰਮਦ ਖ਼ਲੀਲ, ਸਿਰਾਜ ਅੰਸਾਰੀ, ਮੁਹੰਮਦ ਤਬਰੇਜ਼, ਨਾਜ਼ਿਮ ਅੰਸਾਰੀ, ਮੁਹੰਮਦ ਨਸੀਮ ਤੇ ਹੋਰ ਹਾਜ਼ਰ ਸਨ।