ਲਾਗੂ ਨਹੀਂ ਹੋਣ ਦਿਆਂਗੇ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ : ਕਿਸਾਨ ਮੋਰਚਾ ਕਿਸੇ ਵੀ ਹਾਲਤ ’ਚ ਲਾਗੂ ਨਹੀਂ ਹੋਣ ਦਿਆਂਗੇ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ
Publish Date: Sat, 11 Jul 2026 07:21 PM (IST)
Updated Date: Sun, 12 Jul 2026 04:12 AM (IST)
ਭਾਰਤ ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ’ਚ ਹੋਈ ਆਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀ ਮੀਟਿੰਗ 15 ਜੁਲਾਈ ਨੂੰ ਹੋਵੇਗਾ ਮੋਟਰਸਾਈਕਲ ਮਾਰਚ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਪਹੁੰਚਣਗੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ ਸ਼ਨਿੱਚਰਵਾਰ ਨੂੰ ਆਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਫਿਰੋਜ਼ਪੁਰ ਰੋਡ ਵਿਖੇ ਹੋਈ। ਮੀਟਿੰਗ ਵਿੱਚ ਭਾਰਤ ਅਮਰੀਕਾ ਟਰੇਡ ਸਮਝੌਤੇ, ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ, ਕਿਸਾਨਾਂ ਦੇ ਮੌਜੂਦਾ ਹਾਲਾਤ ਤੇ ਪੰਜਾਬ ਦੇ ਸਮਾਜਿਕ ਤੇ ਧਾਰਮਿਕ ਮਸਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੁੱਖ ਗਿੱਲ ਮੋਗਾ, ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਪਰਮਜੀਤ ਸਿੰਘ ਜੱਬੋਵਾਲ ਨੇ ਕਿਹਾ ਕਿ ਭਾਰਤ–ਅਮਰੀਕਾ ਟਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤੀਬਾੜੀ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ, ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ। ਆਗੂਆਂ ਨੇ ਐਲਾਨ ਕੀਤਾ ਕਿ 15 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਮੋਟਰਸਾਈਕਲ ਮਾਰਚ ਕੱਢੇ ਜਾਣਗੇ ਅਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਐਸਡੀਐਮ ਜਾਂ ਤਹਿਸੀਲਦਾਰ ਨੂੰ ਸੌਂਪੇ ਜਾਣਗੇ ਜਦਕਿ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੇ ਦੇਸ਼-ਪੱਧਰੀ ਇਕੱਠ ਵਿੱਚ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ। ਅਜਾਦ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੇਤਨ ਸ਼ਰਮਾ ਖ਼ਿਲਾਫ਼ ਕਾਨੂੰਨ ਅਨੁਸਾਰ ਤੁਰੰਤ ਸਖ਼ਤ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਭਰ ਵਿੱਚ ਵੱਡਾ ਲੋਕ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੀਟਿੰਗ ਦੀ ਪ੍ਰਧਾਨਗੀ ਸੁੱਖ ਗਿੱਲ ਮੋਗਾ ਪੰਜਾਬ ਪ੍ਰਧਾਨ ਬੀਕੇਯੂ ਤੋਤੇਵਾਲ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਪਰਮਜੀਤ ਸਿੰਘ ਜੱਬੋਵਾਲ ਕਿਸਾਨ ਯੂਨੀਅਨ ਬਾਗੀ ਨੇ ਕੀਤੀ। ਇਸ ਮੌਕੇ ਲਖਬੀਰ ਸਿੰਘ, ਗੁਰਚਰਨ ਸਿੰਘ, ਦਲਵਿੰਦਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ ਕਲਸੀ, ਕੁਲਬੀਰ ਸਿੰਘ, ਜਸਪਾਲ ਸਿੰਘ, ਰਣਧੀਰ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਪਰਮਦੀਪ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਬਾਬਾ ਪ੍ਰੀਤਮ ਸਿੰਘ ਭੋਲੀਆ, ਗੁਰਚਰਨ ਸਿੰਘ ਭੁੱਲਰ, ਰਣਜੀਤ ਸਿੰਘ, ਨਵਦੀਪ ਸਿੰਘ ,ਅਵਤਾਰ ਸਿੰਘ,ਬਲਵੀਰ ਸਿੰਘ, ਪ੍ਰਭਦੀਪ ਸਿੰਘ ਸੇਖੋਂ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਰੋਸ਼ਨ ਸਿੰਘ ਆਦਿ ਕਿਸਾਨ ਹਾਜ਼ਰ ਸਨ।