- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਰੀਕੇ ਕਲੋਨੀ ਦੇ ਨੌਜਵਾਨਾਂ ਵੱਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨਾਲ ਮੁਲਾਕਾਤ

41)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਕਲੋਨੀ ਦੇ ਨੌਜਵਾਨਾਂ ਦੇ ਇੱਕ ਵਿਸ਼ੇਸ਼ ਵਫ਼ਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਨੌਜਵਾਨਾਂ ਨਾਲ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪਾਰਟੀ ਦੀ ਮਜ਼ਬੂਤੀ ਤੇ ਲੋਕ ਹਿੱਤਾਂ ਨਾਲ ਜੁੜੇ ਵੱਖ-ਵੱਖ ਭਖਦੇ ਮੁੱਦਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਥਰੀਕੇ ਕਲੋਨੀ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਚੱਟਾਨ ਵਾਂਗ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਪਿਆਰ, ਵਿਸ਼ਵਾਸ ਤੇ ਭਰਪੂਰ ਸਹਿਯੋਗ ਹੀ ਮੇਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਪਹਿਲਾਂ ਵੀ ਵਚਨਬੱਧ ਸੀ ਤੇ ਅੱਗੇ ਵੀ ਇਸੇ ਤਰ੍ਹਾਂ ਡਟ ਕੇ ਲੋਕਾਂ ਦੀ ਸੇਵਾ ਕਰਦਾ ਰਹੇਗਾ। ਇਸ ਮੌਜੂਦਾ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਧਰਨਿਆਂ ਵਿੱਚੋਂ ਨਿਕਲੀ ਇਸ ਪਾਰਟੀ ਦੇ ਰਾਜ ਵਿੱਚ ਅੱਜ ਪੰਜਾਬ ਅੰਦਰ ਧਰਨੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਦੇ ਸਨ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ ਵਿੱਚ ਕੋਈ ਧਰਨਾ ਨਹੀਂ ਲੱਗੇਗਾ, ਪਰ ਅੱਜ ਉਨ੍ਹਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਆਸਮਾਨ ਦਾ ਫਰਕ ਸਾਫ਼ ਨਜ਼ਰ ਆ ਰਿਹਾ ਹੈ। ਪੰਜਾਬ ਦਾ ਹਰ ਵਰਗ ਅੱਜ ਸੜਕਾਂ 'ਤੇ ਉਤਰਨ ਲਈ ਮਜਬੂਰ ਹੈ। ਇਸ ਮੌਕੇ ਹਲਕਾ ਇੰਚਾਰਜ ਸਿੰਮਕ ਨੇ ਥਰੀਕੇ ਕਲੋਨੀ ਦੇ ਸਮੂਹ ਨੌਜਵਾਨ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਨੌਜਵਾਨਾਂ ਦਾ ਇਹ ਸਾਥ ਅਤੇ ਵਿਸ਼ਵਾਸ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਣਿਆ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਨਿੱਕਾ, ਸਤਵੀਰ ਸਿੰਘ, ਬਿੱਟੂ ਥਰੀਕੇ, ਸਵਰਨ ਸਿੰਘ, ਕੁਲਵੰਤ ਸਿੰਘ, ਰਾਮ ਕੁਮਾਰ, ਅਮਰੀਕ ਸਿੰਘ, ਅਮਨਦੀਪ ਸਿੰਘ ਅਤੇ ਦਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਅਤੇ ਨੌਜਵਾਨ ਹਾਜ਼ਰ ਸਨ।