- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਫੋਟੋ ਨੰਬਰ-15
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ
ਭਾਈ ਜਗਮੀਤ ਸਿੰਘ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜੱਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਨਾਲ ਹੀ ਸੇਵਾ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁੱਖੀਆ ਦੀ ਵੱਧ ਤੋ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ। ਉਨ੍ਹਾਂ ਕਿਹਾ ਕਿ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਉਨ੍ਹਾਂ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜੂਰਿ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਇਸ ਮੌਕੇ ਕੀਰਤਨੀ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ,ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।