ਸਾਹਨੇਵਾਲ ’ਚ ਵਿਕਾਸ-ਕੰਮਾਂ ਦੀ ਰਫ਼ਤਾਰ ਹੋਈ ਤੇਜ਼ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਸਾਹਨੇਵਾਲ ਹਲਕੇ ਨੇ ਫੜੀ ਵਿਕਾਸ ਦੀ ਰਫ਼ਤਾਰ
Publish Date: Sun, 02 Aug 2026 09:59 PM (IST)
Updated Date: Mon, 03 Aug 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਾਮੀਆਂ ਕਲਾਂ : ਸਾਹਨੇਵਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨੀਤੀਆਂ ਦਾ ਲਾਭ ਹੁਣ ਪਿੰਡਾਂ ਤੱਕ ਸਪੱਸ਼ਟ ਤੌਰ ਤੇ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਪਿੰਡ ਭਾਮੀਆਂ ਕਲਾਂ ਦੇ ਸਰਪੰਚ ਪਰਮਿੰਦਰ ਸਿੰਘ ਸੋਨੂ ਨੇ ਗੱਲਬਾਤ ਕਰਦਿਆਂ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਾਹਨੇਵਾਲ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਦੂਰਅੰਦੇਸ਼ ਸੋਚ ਸਦਕਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਵਿਕਾਸ ਦੇ ਲਾਭ ਨੂੰ ਬਿਨਾਂ ਕਿਸੇ ਭੇਦਭਾਵ ਦੇ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣਾ ਹੈ। ਸਰਪੰਚ ਪਰਮਿੰਦਰ ਸਿੰਘ ਸੋਨੂ ਨੇ ਕਿਹਾ ਕਿ ਪੰਚਾਇਤਾਂ ਦੀ ਜ਼ਿੰਮੇਵਾਰੀ ਸਿਰਫ਼ ਪਿੰਡ ਦੇ ਵਿਕਾਸ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਵੀ ਹੈ। ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਪਿੰਡਾਂ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਅੱਗੇ ਵਧਾਇਆ ਜਾ ਰਿਹਾ ਹੈ। ਸਰਪੰਚ ਸੋਨੂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਲਗਾਤਾਰ ਹਲਕੇ ਦੇ ਵਿਕਾਸ ਲਈ ਸਰਗਰਮ ਹਨ ਅਤੇ ਹਰ ਪਿੰਡ ਦੀਆਂ ਲੋੜਾਂ ਨੂੰ ਧਿਆਨ ’ਚ ਰੱਖ ਕੇ ਵਿਕਾਸ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਲੋਕਾਂ ਦਾ ਭਰੋਸਾ ‘ਆਪ’ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸਮੁਖੀ ਸੋਚ ਕਾਰਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਸਾਹਨੇਵਾਲ ਹਲਕਾ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਤਰੱਕੀ ਦੀ ਨਵੀਂ ਮਿਸਾਲ ਬਣਦਾ ਜਾ ਰਿਹਾ ਹੈ। ਉਨ੍ਹਾਂ ਬਲਾਕ ਸੰਮਤੀ ਦੇ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੰਚਾਇਤਾਂ ਦੀਆਂ ਲੋੜਾਂ ਨੂੰ ਗੰਭੀਰਤਾ ਨਾਲ ਸੁਣਦੇ ਹਨ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਤੇ ਹੋਰ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਸਥਾਨਕ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਰਿਹਾ ਹੈ।