- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਵਿਖੇ ਹੋਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ

-ਨੰਗਲ ਵਿਖੇ ਹੋਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ, ਆਲਮਗੀਰ
ਹਲਕਾ ਗਿੱਲ ਦੇ ਪਿੰਡ ਨੰਗਲ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਲਵਾ ਜ਼ੋਨ ਦੇ ਇੰਚਾਰਜ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਅਤੇ ਵਰਕਰਾਂ ਨੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਸ੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਪੰਥਕ ਸੋਚ ਤੇ ਪੰਜਾਬ ਦੇ ਮੁੱਦਿਆਂ ਤੋਂ ਭਟਕ ਚੁੱਕੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੀ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਅਸਲ ਆਵਾਜ਼ ਬਣ ਕੇ ਉਭਰ ਰਿਹਾ ਹੈ। ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਦਿੱਲੀ ਦੇ ਇਸ਼ਾਰਿਆਂ 'ਤੇ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਵਿੱਚ 37 ਵਾਰ ਹਲਕਾ ਗਿੱਲ ਦੇ ਲੋਕਾਂ ਦੇ ਮੁੱਦੇ ਉਠਾਏ, ਜਦਕਿ ਕਾਂਗਰਸ ਅਤੇ ਮੌਜੂਦਾ 'ਆਪ' ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਚੁੱਕ ਸਕੇ। ਉਹ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਮੁੜ ਲੋਕਾਂ ਦੀ ਕਚਹਿਰੀ ਵਿੱਚ ਆਏ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਹਲਕਾ ਗਿੱਲ ਵਿੱਚ ਜਥੇਬੰਦੀ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਇਸ ਮੌਕੇ ਜਸਵਿੰਦਰ ਸਿੰਘ ਚਹਿਲ, ਅਵਨੀਤ ਸਿੰਘ ਮਾਨ, ਹਰਵਿੰਦਰ ਸਿੰਘ ਪੰਚ, ਵਰਿੰਦਰਪਾਲ ਸਿੰਘ ਵਿਰਕ, ਨਵਜੋਤ ਸਿੰਘ ਮਾਨ, ਹਰਵਿੰਦਰ ਸਿੰਘ ਰੱਖਾ,ਨਰਿੰਦਰ ਸਿੰਘ ਵਿਰਕ, ਕ੍ਰਿਸ਼ਨ ਚੰਦ ਵਿਰਕ, ਜਸ਼ਨ ਸ਼ਰਮਾ, ਗੁਰਜੋਤ ਮੁੰਡੇ, ਰਿਤਕਰਨ ਮਾਨ, ਹੈਪੀ ਮਾਨ, ਕਿਸਾਨ ਆਗੂ ਨਿਰਮਲ ਸਿੰਘ, ਪ੍ਰਧਾਨ ਗੁਰਦੁਆਰਾ ਸਾਹਿਬ ਦਰਸ਼ਨ ਸਿੰਘ, ਗਗਨਦੀਪ ਸਿੰਘ ਵਿਰਕ, ਕਿਰਨੀ ਵਿਰਕ, ਬੇਅੰਤ ਸਿੰਘ ਗਾਂਧੀ, ਪਰਮਿੰਦਰ ਸਿੰਘ ਮੁੰਡ, ਸਿਕੰਦਰ ਸਿੰਘ, ਰਛਪਾਲ ਸਿੰਘ ਮਾਨ, ਮੁਸ਼ਤਾਕ, ਪਵਨਦੀਪ ਮਾਨ, ਹਰਵਿੰਦਰ ਸਿੰਘ ਖ਼ਾਲਸਾ, ਦਲੇਰ ਸਿੰਘ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਵਿਰਕ, ਪ੍ਰੀਤਮ ਸਿੰਘ ਮਾਨ, ਗੁਰਪ੍ਰੀਤ ਸਿੰਘ ਚਹਿਲ, ਗੁਰਜੰਟ ਸਿੰਘ ਮਾਨ, ਸੁਰਜੀਤ ਸਿੰਘ ਮਾਨ, ਦਲਜਿੰਦਰ ਸਿੰਘ ਮਾਨ, ਸਤਨਾਮ ਸਿੰਘ, ਜਸਪ੍ਰੀਤ ਸਿੰਘ ਮਾਨ, ਮਨਦੀਪ ਸਿੰਘ ਚਹਿਲ ਜਸਵੀਰ ਸਿੰਘ ਬੇਪਰਵਾਹ, ਲਖਵਿੰਦਰ ਸਿੰਘ ਲਾਲੀ, ਸੁਖਪਾਲ ਸਿੰਘ ਵਾਲੀਆ, ਪਰਮਿੰਦਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।