ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਸਨਮਾਨਿਤ ਹਲਕਾ ਗਿੱਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਦਾ ਸਨਮਾਨ
Publish Date: Tue, 04 Aug 2026 10:36 PM (IST)
Updated Date: Wed, 05 Aug 2026 04:14 AM (IST)
24) ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਨੇੜਲੇ ਪਿੰਡ ਰਣੀਆ ਵਿਖੇ ਯੂਥ ਕਾਂਗਰਸ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਚੋਣਾਂ ਵਿੱਚ ਹਲਕਾ ਗਿੱਲ ਦੀ ਪ੍ਰਧਾਨਗੀ ਦੀ ਚੋਣ ਜਿੱਤਣ ਵਾਲੇ ਹਰਜੋਤ ਗਰੇਵਾਲ ਦੇ ਸਨਮਾਨ ’ਚ ਸਮਾਗਮ ਕਰਵਾਇਆ। ਇਹ ਸਮਾਗਮ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ ਵੱਲੋਂ ਆਪਣੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਹਲਕਾ ਪ੍ਰਧਾਨ ਹਰਜੋਤ ਗਰੇਵਾਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰਜੋਤ ਗਰੇਵਾਲ ਵਰਗੇ ਮਿਹਨਤੀ, ਪੜ੍ਹੇ-ਲਿਖੇ ਅਤੇ ਜੁਝਾਰੂ ਨੌਜਵਾਨ ਦੇ ਅੱਗੇ ਆਉਣ ਨਾਲ ਹਲਕਾ ਗਿੱਲ ਵਿੱਚ ਯੂਥ ਕਾਂਗਰਸ ਨੂੰ ਨਵੀਂ ਊਰਜਾ ਅਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਅੰਦਰ ਵੱਡੀਆਂ ਜ਼ਿੰਮੇਵਾਰੀਆਂ ਅਤੇ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਮਾਗਮ ਦੀ ਮੇਜ਼ਬਾਨੀ ਕਰ ਰਹੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ ਨੇ ਕਿਹਾ ਕਿ ਹਰਜੋਤ ਗਰੇਵਾਲ ਦੀ ਯੂਥ ਕਾਂਗਰਸ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਹਲਕੇ ਦੇ ਨੌਜਵਾਨ ਉਨ੍ਹਾਂ ਦੀ ਸੋਚ ਅਤੇ ਅਗਵਾਈ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਗਰੇਵਾਲ ਹਲਕੇ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ, ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਮਾਜ ਸੇਵਾ ਦੇ ਲੇਖੇ ਲਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ। ਇਸ ਮੌਕੇ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਗਰੇਵਾਲ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ ਦਾ ਇਸ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਅਤੇ ਇਲਾਕੇ ਦੇ ਸਮੂਹ ਵਰਕਰਾਂ ਵੱਲੋਂ ਮਿਲੇ ਇਸ ਵੱਡੇ ਮਾਣ-ਸਤਿਕਾਰ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਹੋਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਉਣਗੇ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਇਸ ਮੌਕੇ ਦਲਵੀਰ ਸਿੰਘ ਪੰਚ, ਸੰਦੀਪ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਨਰਿੰਦਰ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਜਿੰਦਰ ਰਣੀਆਂ, ਬਲਵਿੰਦਰ ਸਿੰਘ ਸਾਬਕਾ ਪੰਚ, ਅਮਨਦੀਪ ਸਿੰਘ ਸਾਬਕਾ ਪੰਚ, ਮੁਪਇੰਦਰ ਸਿੰਘ ਸਾਬਕਾ ਪੰਚ, ਜਗਤਾਰ ਸਿੰਘ ਸੋਨੀ, ਗੁਰਜੰਟ ਸਿੰਘ, ਸੋਨੀ ਢੱਟ, ਰਣਵੀਰ ਸਿੰਘ ਰਾਣਾ, ਜਸਵੀਰ ਸਿੰਘ, ਮਨਜੀਤ ਸਿੰਘ ਸਾਬਕਾ ਪੰਚ, ਨੋਨੀ ਗਿੱਲ, ਹਰਨੇਕ ਸਿੰਘ, ਲੱਖੀ ਗਿੱਲ, ਹਰਜੀਤ ਸਿੰਘ, ਬਿੱਲਾ ਰਣੀਆਂ ਅਤੇ ਬਲਵਿੰਦਰ ਸਿੰਘ ਬਬਲੂ ਸਮੇਤ ਵੱਡੀ ਗਿਣਤੀ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ। --