- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ‘ਤੇ ਅਧਾਰਿਤ ਕਰਵਾਏ ਪੋਸਟਰ ਅਤੇ ਕੈਲੀਗ੍ਰਾਫੀ ਮੁਕਾਬਲੇ

-ਪੋਸਟਰ ਰਾਹੀਂ ਵੈਰ-ਵਿਰੋਧ ਖਤਮ ਕਰਕੇ ਮਨੁੱਖਤਾ ਤੇ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ
ਫੋਟੋ ਨੰਬਰ-18
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ ਲੁਧਿਆਣਾ ਦੇ ਪੋਸਟ - ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਇਤਿਹਾਸ ਵਿਭਾਗ ਵੱਲੋਂ 7 ਅਗਸਤ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ‘ਤੇ ਅਧਾਰਿਤ ਪੋਸਟਰ ਬਣਾਉਣ ਅਤੇ ਕੈਲੀਗ੍ਰਾਫੀ ਮੁਕਾਬਲੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਿਹੜੀਆਂ ਕਿ ਬਹੁਤ ਹੀ ਸਫਲਤਾ ਪੂਰਵਕ ਸੰਪੰਨ ਹੋਈਆਂ।
ਇਸ ਮੌਕੇ ਡਾ. ਤਿ੍ਪਤਾ, ਕਾਰਜਕਾਰੀ ਪ੍ਰਿੰਸੀਪਲ,ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੇ ਆਰੰਭ ਵਿੱਚ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਨੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਹਨਾਂ ਨੇ ਸਮਾਜ ਵਿੱਚੋਂ ਵਿਤਕਰਾ, ਜਾਤੀਵਾਦ ਅਤੇ ਵੈਰ-ਵਿਰੋਧ ਨੂੰ ਖਤਮ ਕਰਕੇ ਸਮਾਜਿਕ ਸਦਭਾਵਨਾ, ਭਾਈਚਾਰਾ ਤੇ ਸਮਾਨਤਾ ਦਾ ਅਮਰ ਸੁਨੇਹਾ ਦਿੱਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਆਧਾਰ ਬਣਾ ਕੇ ਸਮਾਜਿਕ ਸਮਾਨਤਾ, ਭਾਈਚਾਰਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਪ੍ਰਚਾਰਿਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਕੈਲੀਗ੍ਰਾਫੀ ਮੁਕਾਬਲਿਆਂ ਵਿੱਚ ਇਸ਼ਵੀਨ ਕੌਰ ਬੀਏ ਭਾਗ ਤੀਜਾ ਨੇ ਪਹਿਲਾ, ਸੁਮਰਜੋਤ ਕੌਰ ਗਿੱਲ ਬੀਏ ਭਾਗ ਪਹਿਲਾਂ ਨੇ ਦੂਜਾ, ਗੁਰਲੀਨ ਕੌਰ ਐਮਏ ਫਾਈਨ ਆਰਟਸ, ਭਾਗ ਪਹਿਲਾਂ ਨੇ ਤੀਜਾ ਅਤੇ ਸੁਪ੍ਰੀਆ ਕੁਮਾਰੀ ਬੀਏ ਭਾਗ ਪਹਿਲਾਂ ਨੇ ਹੌਸਲਾ ਅਫ਼ਜ਼ਾਈ ਇਨਾਮ ਪ੍ਰਾਪਤ ਕੀਤੇ। ਪੋਸਟਰ ਮੇਕਿੰਗ ਮੁਕਾਬਲੇ ਵਾਨੀ ਜੈਨ ਬੀਏ ਭਾਗ ਦੂਜਾ ਨੇ ਪਹਿਲਾ, ਸਮੀਕਸ਼ਾ ਐੱਮਏ ਫਾਈਨ ਆਰਟਸ ਭਾਗ ਦੂਜਾ ਨੇ ਦੂਜਾ, ਨਰਿੰਦਰ ਕੁਮਾਰ ਬੀਏ ਭਾਗ ਪਹਿਲਾ ਨੇ ਤੀਜਾ ਅਤੇ ਭਵਜੀਤ ਸਿੰਘ ਬੀਏ ਭਾਗ ਤੀਜਾ ਨੇ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤੇ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪੋਸਟਗ੍ਰੈਜੂਏਟ ਇਤਿਹਾਸ ਵਿਭਾਗ ਦੇ ਮੁਖੀ ਮਿਸਿਜ ਰਮਨਦੀਪ ਕੌਰ ਨੇ ਆਏ ਹੋਏ ਵਕਤਿਆਂ ਦਾ ਧੰਨਵਾਦ ਕੀਤਾ ਅਤੇ ਪ੍ਰਤੀਭਾਗੀਆਂ ਨੂੰ ਉਹਨਾਂ ਦੀ ਭਾਗੀਦਾਰੀ ‘ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਉਹਨਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਦਰਸ਼ਨ ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਸਮੇਂ ਪੰਜਾਬੀ ਅਤੇ ਇਤਿਹਾਸ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਵੀ ਹਾਜ਼ਰ ਰਹੇ।