- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਗੁਰੂ ਘਰਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ

-ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ
ਫੋਟੋ ਨੰਬਰ-32,33,34
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪਾਵਨ ਆਗਮਨ ਪੁਰਬ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਰਾਗੀ ਅਤੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਸ਼ਬਦੀ ਜੱਥੇ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਸੰਗਤ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਗੁਰਮਤਿ ਸਮਾਗਮ ਦੌਰਾਨ ਇਕੱਤਰ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਬੈਨੀਪਾਲ ਨੇ ਬਲਬੀਰ ਸਿੰਘ ਅਤੇ ਯਸ਼ਪਾਲ ਸਿੰਘ ਦੇ ਨਾਲ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ ਐਡਵੋਕੇਟ, ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚੱਗਰ, ਮਲਕੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਜਸਪਾਲ ਕੌਰ ਮਖੀਜਾ, ਸਰਬਜੀਤ ਕੌਰ, ਰਵਿੰਦਰ ਕੌਰ ਢੱਲ, ਕਰਮਜੀਤ ਕੌਰ, ਕੁਲਜੀਤ ਕੌਰ, ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਵੀ ਹਾਜ਼ਰ ਸਨ।
-ਗੁਰੂਘਰ ਸਿੰਘ ਸਭਾ ਸਰਾਭਾ ਨਗਰ ’ਚ ਸ਼ਰਧਾ ਨਾਲ ਮਨਾਇਆ ਗੁਰਪੁਰਬ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਵੀ ਗੁਰਪੁਰਬ ਸ਼ਰਧਾ ਸਹਿਤ ਮਨਾਇਆ ਗਿਆ। ਭਾਈ ਰਜਿੰਦਰ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਹਰਦੀਪ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਨੌਨਿਹਾਲ ਸਿੰਘ ਦੇ ਕੀਰਤਨੀ ਜੱਥਿਆਂ ਤੇ ਗੁਰਦੁਆਰਾ ਸਾਹਿਬ ਦੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।