- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਵਿਦਿਅਕ ਵਰ੍ਹੇ ਦੀ ਪਹਿਲੀ ਅਸੈਂਬਲੀ ਅਤੇ ਸੈਂਟਰਲ ਸਟੂਡੈਂਟ ਐਸੋ. ਦਾ ਗਠਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ ਲੁਧਿਆਣਾ
ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਨਵੇਂ ਵਿਦਿਅਕ ਵਰ੍ਹੇ 2026-27 ਦੀ ਪਹਿਲੀ ਅਸੈਂਬਲੀ ਅਤੇ ਸੈਂਟਰਲ ਸਟੂਡੈਂਟ ਐਸੋਸੀਏਸ਼ਨ (ਸੀਐੱਸਏ) ਦਾ ਗਠਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸੀਐੱਸਏ ਇੰਚਾਰਜ ਪ੍ਰੋ. ਆਰਤੀ ਕਪੂਰ ਤੇ ਅਸੈਂਬਲੀ ਇੰਚਾਰਜ ਪ੍ਰੋ. ਮਨਦੀਪ ਗੁਲਾਟੀ, ਡਾ. ਹਰਬਿੰਦਰ ਕੌਰ ਤੇ ਪ੍ਰੋ. ਮਨਦੀਪ ਕੌਰ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਕਰੀਨਾ ਨੂੰ ਕਾਲਜ ਹੈੱਡ ਗਰਲ ਤੇ ਬੀਸੀਏ ਭਾਗ ਤੀਜਾ ਦੀ ਵਿਦਿਆਰਥਣ ਹਰਮਨਦੀਪ ਕੌਰ ਨੂੰ ਡਿਪਟੀ ਹੈੱਡ ਗਰਲ ਨਿਯੁਕਤ ਕੀਤਾ। ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਕਾਲਜ ' ਚ ਦਾਖਲਾ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਦਾ ਕਾਲਜ ਵਿੱਚ ਸਵਾਗਤ ਕੀਤਾ, ਉੱਥੇ ਨਵੀਂ ਨਿਯੁਕਤ ਸੀਐੱਸਏ ਟੀਮ ਨੂੰ ਵੀ ਵਧਾਈ ਦਿੰਦਿਆ ਕਿਹਾ ਕਿ, “ਸਾਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਟੀਮ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ ਤੇ ਆਪਣੀ ਮਿਹਨਤ ਸਦਕਾ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨਗੀਆਂ। ਅਸੀਂ ਹਮੇਸ਼ਾ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ।” ਇਸ ਮੌਕੇ ਉਨ੍ਹਾਂ ਨੇ ਸੀਐੱਸਏ ਇੰਚਾਰਜ ਸ਼੍ਰੀਮਤੀ ਆਰਤੀ ਕਪੂਰ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਇਸ ਹੋਣਹਾਰ ਟੀਮ ਦਾ ਗਠਨ ਕੀਤਾ ਗਿਆ। ਇਹ ਟੀਮ ਪੂਰੇ ਸਾਲ ਕਾਲਜ ਵਿੱਚ ਅਨੁਸ਼ਾਸਨ ਬਣਾਈ ਰੱਖਣ ਤੇ ਵਿਦਿਆਰਥਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਸ਼ੀਲ ਰਹਿੰਦੀ ਹੈ। ਅੰਤ ਵਿੱਚ ਰਾਸ਼ਟਰੀ ਗਾਇਨ ਨਾਲ ਪ੍ਰੋਗਰਾਮ ਸਮਾਪਤ ਕੀਤਾ।