- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਬਣਾਉਣ ਲਈ ਕਾਂਗਰਸੀਆਂ ਵਿੱਚ ਇੱਕਜੁੱਟਤਾ ਜਰੂਰੀ-ਸਰਪੰਚ ਗਰੇਵਾਲ

ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਪੰਜਾਬ ਵਿਚਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਜੋੜ-ਤੋੜ ਅਤੇ ਆਪਣੀਆਂ ਗੋਟੀਆਂ ਫਿੱਟ ਕੀਤੀਆਂ ਜਾ ਰਹੀਆਂ ਹਨ। ਅਜਿਹੀ ਨਾਜੁਕ ਸਥਿਤੀ ਵਿੱਚ ਕਾਂਗਰਸੀਆਂ ਵੱਲੋਂ ਹੋ ਰਹੀ ਆਪਸੀ ਖਿੱਚੋਤਾਣ ਦੇ ਚਲਦਿਆਂ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਜੋਰਾ ਸਿੰਘ ਗਰੇਵਾਲ ਸਾਬਕਾ ਸਰਪੰਚ ਨੇ ਕਾਂਗਰਸੀ ਆਗੂਆਂ ਨੂੰ ਇੱਕ ਜੁੱਟਤਾ ਬਣਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਹਾਈ ਕਮਾਂਡ ਅਤੇ ਜਮੀਨੀ ਪੱਧਰ ਤੇ ਕੰਮ ਕਰ ਰਹੇ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕਿ ਇਕ ਮੰਚ ਤੇ ਇਕੱਠੇ ਹੋਣਾ ਚਾਹੀਦਾ ਹੈ। ਸਰਪੰਚ ਗਰੇਵਾਲ ਨੇ ਆਖਿਆ ਕਿ ਆਪਸੀ ਖਿੱਚੋਤਾਣ ਦਾ ਕਾਂਗਰਸ ਪਾਰਟੀ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ ਜਿਸ ਦਾ ਸਿੱਧਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਹੋਵੇਗਾ। ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਇਸ ਲਈ ਇਕੱਠੇ ਹੋ ਕੇ ਪੰਜਾਬ ਦੇ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਾਂਗਰਸ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਚਾਹੀਦਾ ਹੈ ਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣ ਸਕੇ।