- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਹੀ ਬਾਣੀ ਦੇ ਕੀਰਤਨ ਨੇ ਕੀਤਾ ਸੰਗਤਾਂ ਨੂੰ ਨਿਹਾਲ

-ਭਾਈ ਜਤਿੰਦਰ ਜੋਧ ਸਿੰਘ ਦੇ ਕੀਰਤਨੀ ਜੱਥੇ ਨੇ ਹਫ਼ਤਾਵਾਰੀ ਕੀਰਤਨ ਸਮਾਗਮ ਵਿੱਚ ਲਵਾਈ ਹਾਜ਼ਰੀ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਤਿੰਦਰ ਜੋਧ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਨੇ ਕੀਰਤਨ ਸਮਾਗਮ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਇਸ ਦੌਰਾਨ ਭਾਈ ਜਤਿੰਦਰ ਜੋਧ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਉਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟਿਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।