ਡੇਂਗੂ ਤੋਂ ਬਚਾਅ ਲਈ ਲੋਕ ਕੀਤੇ ਜਾਗਰੂਕ
ਢੋਲੇਵਾਲ ਵਿੱਚ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ
Publish Date: Wed, 12 Aug 2026 09:24 PM (IST)
Updated Date: Thu, 13 Aug 2026 04:05 AM (IST)
ਫੋਟੋ ਨੰਬਰ-40 ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਡੇਂਗੂ ਦੀ ਰੋਕਥਾਮ ਲਈ ਮਾਸ ਮੀਡੀਆ ਅਤੇ ਐਂਟੀਲਾਰਵਾ ਵਿੰਗ ਦੇ ਵੱਲੋਂ ਸਾਂਝੇ ਤੌਰ ਤੇ ਢੋਲੇਵਾਲ ਇਲਾਕੇ ਵਿੱਚ ਵਿਸ਼ੇਸ਼ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਏਡੀਜ਼ ਮੱਛਰ ਦੇ ਪੈਦਾ ਹੋਣ ਦੇ ਸਥਾਨਾਂ ਬਾਰੇ ਜਾਗਰੂਕ ਕਰਦਿਆਂ ਆਪਣੇ ਘਰਾਂ ਅਤੇ ਆਲੇ-ਦੁਆਲੇ ਕੂਲਰਾਂ, ਪਾਣੀ ਵਾਲੇ ਬਰਤਨਾਂ, ਟਾਇਰਾਂ, ਗਮਲਿਆਂ ਅਤੇ ਹੋਰ ਥਾਵਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਨੂੰ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ ਅਤੇ ਸੁਖਪ੍ਰੀਤ ਸਿੰਘ ਸੰਗੋਵਾਲ, ਐਮਪੀ ਐਚ ਡਬਲਿਊ ਨੇ ਡੇਂਗੂ ਮੱਛਰ ਅਤੇ ਡੇਂਗੂ ਬੁਖਾਰ ਉੱਤੇ ਕਾਬੂ ਪਾਉਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ।