- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਜੋਤ ਨਗਰ ਦੀਆ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਸਤਜ਼ੋਤ ਨਗਰ ਵਿਖੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦਿਆਂ ਜੋਸਫ ਸਕੂਲ ਦੇ ਨਾਲ ਵਾਲੀ ਸੜਕ ਦਾ ਨਿਰਮਾਣ ਕਾਰਜ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਬਾਵਾ ਤੇ ਸਮੂਹ ਗ੍ਰਾਮ ਗ੍ਰਾਮ ਪੰਚਾਇਤ ਸਤਜੋਤ ਨਗਰ ਵੱਲੋ ਰਸਮੀ ਤੌਰ 'ਤੇ ਸ਼ੁਰੂ ਕਰਵਾਇਆ ਗਿਆ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੇ ਦੱਸਿਆ ਕਿ ਇਹ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਪਾਸ ਕੀਤੀ ਹੈ, ਜਿਸ ਦੀ ਕੁੱਲ ਲੰਬਾਈ 500 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਾਲ ਹੀ ਇਕ ਹੋਰ 1100 ਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਵੀ ਅੱਜ ਤੋਂ ਹੀ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਸਰਪੰਚ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਰਹਿਨੁਮਾਈ ਹੇਠ ਹਲਕੇ ਦੇ ਸਮੁੱਚੇ ਪਿੰਡਾਂ ਤੇ ਇਲਾਕਿਆਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮੈਡਮ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਦੂਜੀਆਂ ਗਲੀਆਂ ਵਿੱਚੋਂ ਦੀ ਘੁੰਮ ਕੇ ਮੇਨ ਰੋਡ 'ਤੇ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬਰਬਾਦ ਹੁੰਦਾ ਸੀ। ਹੁਣ ਇਨ੍ਹਾਂ ਦੋਵਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਦੀ ਇਹ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਆਵਾਜਾਈ ਬੇਹੱਦ ਸੌਖੀ ਹੋ ਜਾਵੇਗੀ। ਇਸ ਮੌਕੇ ਕੁਲਦੀਪ ਬਾਵਾ,ਆਰਤੀ ਸ਼ਰਮਾ, ਕਰਮਜੀਤ, ਮਨਿੰਦਰ ਸਿੰਘ, ਭੰਡਾਰੀ, ਰਜੀਵ ਅਰੋੜਾ, ਗੁਰਪ੍ਰੀਤ ਸਿੰਘ, ਪ੍ਰਿੰਸ ਸ਼ਰਮਾ, ਅਸ਼ੋਕ ਬੇਦੀ, ਹਰਭਜਨ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਲੀਡਰਸ਼ਿਪ ਦਾ ਧੰਨਵਾਦ ਕੀਤਾ।