ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਜ਼ਰੂਰੀ ਖ਼ਬਰ-ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ
Publish Date: Thu, 13 Aug 2026 08:42 PM (IST)
Updated Date: Fri, 14 Aug 2026 04:06 AM (IST)
ਗੁਰੂ ਘਰ ਅੰਦਰ ਕਿਸੇ ’ਤੇ ਹਮਲਾ ਕਰਨਾ ਸ਼ਰਮਨਾਕ ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਗਏ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਹੋਏ ਹਮਲੇ ਦੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਹਰਾ, ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਕੌਂਸਲਰ ਮਾ. ਅਸ਼ੋਕ ਕੁਮਾਰ ਅਤੇ ਅਕਾਲੀ ਆਗੂ ਰਾਜਨ ਭਾਟੀਆ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਗੁਰੂ ਘਰ ਵਰਗੀ ਪਵਿੱਤਰ ਥਾਂ ’ਤੇ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਪਵਿੱਤਰਤਾ ਸਭ ਲਈ ਸਤਿਕਾਰਯੋਗ ਹੈ। ਅਜਿਹੇ ਸਥਾਨ ’ਤੇ ਹਿੰਸਕ ਘਟਨਾ ਵਾਪਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੁੱਝ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੇ ਵਿਰੋਧੀ ਲੋਕ ਅਜਿਹੀਆਂ ਕੋਝੀਆਂ ਚਾਲਾਂ ਚੱਲਦੇ ਹਨ, ਜਿਹੜੇ ਸ੍ਰੋਮਣੀ ਅਕਾਲੀ ਦਲ ਦੀ ਪੰਥ ਪ੍ਰਸਤੀ ਅਤੇ ਲੋਕਪ੍ਰੀਤਾ ਤੋਂ ਬੇਹਦ ਪਰੇਸ਼ਾਨ ਹਨ, ਪਰ ਪੰਜਾਬ ਦਾ ਹਰ ਵਰਗ ਜਾਣਦਾ ਹੈ ਕਿ ਪੰਜਾਬ ਹਿੱਤ ਵਿੱਚ ਇੱਕੋ ਇੱਕ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਬਾਦਲ ਹੈ ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ।