
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇੰਟਰਨੈਸ਼ਨਲ ਪਬਲਿਕ ਸਕੂਲ 'ਚ ਲਹਿਰਾਇਆ ਗਿਆ ਤਿਰੰਗਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ ਲੁਧਿਆਣਾ
ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸੰਧੂ ਨਗਰ 'ਚ ਆਜ਼ਾਦੀ ਦਿਵਸ ਸਮਾਰੋਹ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਸਕੂਲ ਦੇ ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਸਕੂਲ ਦੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਦੀ ਅਗਵਾਈ ਹੇਠ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ l ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ l ਸਕੂਲ ਦੇ ਦੇ ਸਾਰੇ ਕੈਂਪਸ ਨੂੰ ਤਿਰੰਗੇ ਦੇ ਰੰਗਾਂ ਨਾਲ ਸਜਾਇਆ ਗਿਆ l ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਪਰੇਡ ਪੇਸ਼ ਕੀਤੀ ਗਈ l ਕਈ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਕਵਿਤਾ, ਭਾਸ਼ਣ , ਨਾਚ ਅਤੇ ਨਾਟਕ ਆਦਿ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸਾਰੀਆਂ ਜਮਾਤਾਂ ਵਿੱਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ l ਕਲਾਸ ਪਹਿਲੀ ਤੋਂ ਲੈ ਕੇ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਕਲਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।
ਜਮਾਤ ਛੇਵੀਂ ਅਤੇ ਸੱਤਵੀਂ ਲਈ ਨਾਅਰਾ ਲੇਖਨ, ਅੱਠਵੀਂ ਜਮਾਤ ਲਈ ਫਲੈਗ ਮੇਕਿੰਗ ਅਤੇ ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਗਤੀਵਿਧੀ ਕਰਵਾਈ ਗਈ l ਇਸ ਸਮਾਰੋਹ ਦੇ ਅੰਤ ਵਿੱਚ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਇਮਾਨਦਾਰੀ ਅਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੱਤਾ l ਉਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣਾ ਚਾਹੀਦਾ ਹੈ l ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਸਾਡੇ ਦੇਸ਼ ਭਗਤਾਂ ਦੇ ਦਿੱਤੇ ਬਲੀਦਾਨ ਦੀ ਯਾਦ ਦਿਲਾਉਂਦਾ ਹੈ l ਇਸ ਲਈ ਸਾਰਿਆਂ ਨੂੰ ਦੇਸ਼ ਪ੍ਰਤੀ ਈਮਾਨਦਾਰ ਅਤੇ ਜਾਗਰੂਕ ਰਹਿ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ l